ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਪੱਛਮੀ ਏਸ਼ੀਆ ਦੀ ਤਣਾਅਪੂਰਨ ਸਥਿਤੀ ਵਿਚਾਲੇ ਸਰਕਾਰ ਚੌਕਸ
March 11, 2026
-

S M Singh / Chandigarh

ਪੰਜਾਬ ਦੇ ਖੁਰਾਕ 'ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੱਛਮੀ ਏਸ਼ੀਆ ਵਿੱਚ ਬਣ ਰਹੀ ਤਣਾਅਪੂਰਨ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੈਸ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਸਪਲਾਈ ਕਿਤੇ ਵੀ ਪ੍ਰਭਾਵਿਤ ਨਾ ਹੋਣ ਦਿੱਤੀ ਜਾਵੇ। ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਘਬਰਾਹਟ ਪੈਦਾ ਹੋਣ ਤੋਂ ਬਚਾਉਣ ਲਈ ਸਪਲਾਈ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਸੁਚਾਰੂ ਰੱਖਣਾ ਬਹੁਤ ਜ਼ਰੂਰੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਜ਼ਿਲ੍ਹਾ ਪੱਧਰ ‘ਤੇ ਸਥਿਤੀ ‘ਤੇ ਨਜ਼ਰ ਰੱਖੀ ਜਾਵੇ ਅਤੇ ਡਿਪਟੀ ਕਮਿਸ਼ਨਰਾਂ 'ਤੇ ਖੁਰਾਕ ਸਪਲਾਈ ਅਧਿਕਾਰੀਆਂ ਨਾਲ ਤਾਲਮੇਲ ਬਣਾਇਆ ਜਾਵੇ। ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕੋਈ ਵਿਅਕਤੀ ਜ਼ਰੂਰੀ ਵਸਤਾਂ ਦੀ ਗੈਰਕਾਨੂੰਨੀ ਜਮ੍ਹਾਂਖੋਰੀ ਜਾਂ ਹੇਰਾਫੇਰੀ ਕਰਦਾ ਮਿਲਿਆ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


Recommended Posts