Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ   
ਹੁਸ਼ਿਆਰਪੁਰ ਦੀ ਧੀ ਬਣੇਗੀ ਗੁਣਾ ਦੀ ਨਵੀਂ ਐਸਪੀ
March 24, 2026
Guna-Police

ਹਿਤਿਕਾ ਵਿਸਾਲ Ips ਨੂੰ ਮੱਧ ਪ੍ਰਦੇਸ਼ ਦੇ ਗੁਣਾ ਜ਼ਿਲ੍ਹੇ ਦੀ ਐਸਪੀ ਨਿਯੁਕਤ ਕੀਤਾ ਗਿਆ ਦਸੂਹਾ (ਹੁਸ਼ਿਆਰਪੁਰ) ਨਾਲ ਸੰਬੰਧਿਤ

Dharaledar Bureau / Hoshiarpur

ਚੰਡੀਗੜ੍ਹ, 23 ਮਾਰਚ 2026, (ਅਮਨ ਮੱਕੜ) ਹੁਸ਼ਿਆਰਪੁਰ ਨਾਲ ਸਬੰਧਤ ਹਿਤਕਾ ਵਿਸਾਲ 2017 ਬੈਚ ਦੀ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ, ਨੂੰ ਮੱਧ ਪ੍ਰਦੇਸ਼ ਦੇ ਗੁਣਾ ਜ਼ਿਲ੍ਹੇ ਦੀ ਸੀਨੀਅਰ ਪੁਲਿਸ ਅਧਿਕਾਰੀ (ਐਸਪੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਇੰਦੌਰ ਰੂਰਲ ਦੀ ਐਸਪੀ ਵੀ ਰਹਿ ਚੁੱਕੀ ਹੈ ਅਤੇ ਹਾਲ ਹੀ ਵਿੱਚ ਇੰਦੌਰ ਵਿੱਚ ਸਪੈਸ਼ਲ ਆਰਮਡ ਫੋਰਸ (SAF) ਦੀ 15ਵੀਂ ਬਟਾਲੀਅਨ ਦੀ ਕਮਾਂਡੈਂਟ ਵਜੋਂ ਸੇਵਾ ਨਿਭਾ ਰਹੀ ਸੀ। ਹਿਤਕਾ ਆਪਣੀ ਲਗਨ ਅਤੇ ਕਾਰਗੁਜ਼ਾਰੀ ਲਈ ਜਾਣੀ ਜਾਂਦੀ ਹਿਤਿਕਾ ਨੂੰ ਮੱਧ ਪ੍ਰਦੇਸ਼ ਪੁਲਿਸ ਵਿੱਚ ਇੱਕ ਉਭਰਦੀ ਅਤੇ ਕਾਬਲ ਅਧਿਕਾਰੀ ਮੰਨਿਆ ਜਾਂਦਾ ਹੈ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਦੀ ਰਹਿਣ ਵਾਲੀ ਹਿਤਿਕਾ ਇੱਕ ਸਿਖਿਆ ਅਤੇ ਨਿਰਮਾਣ ਖੇਤਰ ਨਾਲ ਜੁੜੇ ਪਰਿਵਾਰ ਨਾਲ ਸੰਬੰਧਤ ਹੈ। ਉਨ੍ਹਾਂ ਦੇ ਪਿਤਾ “ਵਸਾਲ ਬਿਲਡਰਜ਼” ਦੇ ਮਾਲਕ ਹਨ ਅਤੇ ਜਲੰਧਰ ਵਿੱਚ ਕਈ ਸਕੂਲਾਂ ਅਤੇ ਕਮਰਸ਼ੀਅਲ ਪ੍ਰੋਜੈਕਟਾਂ ਦੀ ਦੇਖਭਾਲ ਕਰਦੇ ਹਨ। ਹਿਤਿਕਾ ਦੀ ਸਿੱਖਿਆ ਯਾਤਰਾ ਵੀ ਉਸਦੀ ਮਿਹਨਤ ਅਤੇ ਲਗਨ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਦਲਹੌਜ਼ੀ ਦੇ ਸੈਕਰਡ ਹਾਰਟ ਸਕੂਲ ਤੋਂ ਕੀਤੀ ਅਤੇ ਬਾਅਦ ਵਿੱਚ ਚੰਡੀਗੜ੍ਹ ਦੇ ਡੀਏਵੀ ਸਕੂਲ ਤੋਂ 12ਵੀਂ ਪਾਸ ਕੀਤੀ। ਉਨ੍ਹਾਂ ਨੇ ਦਿੱਲੀ ਯੂਨੀਵਰਸਿਟੀ ਤੋਂ ਸਮਾਜਸ਼ਾਸਤਰ (ਆਨਰਜ਼) ਵਿੱਚ ਗ੍ਰੈਜੂਏਸ਼ਨ ਕੀਤੀ ਅਤੇ ਇਸ ਤੋਂ ਬਾਅਦ ਯੂਕੇ ਦੇ ਮੈਨਚੈਸਟਰ ਤੋਂ ਸਮਾਜਸ਼ਾਸਤਰ ਵਿੱਚ ਮਾਸਟਰਜ਼ ਡਿਗਰੀ ਪ੍ਰਾਪਤ ਕੀਤੀ। ਭਾਰਤ ਵਾਪਸ ਆ ਕੇ ਉਨ੍ਹਾਂ ਨੇ ਯੂਪੀਐਸਸੀ ਸਿਵਲ ਸੇਵਾਵਾਂ ਦੀ ਤਿਆਰੀ ਕੀਤੀ ਅਤੇ 121ਵਾਂ ਰੈਂਕ ਹਾਸਲ ਕੀਤਾ। ਆਪਣੀ ਮਿਹਨਤ ਅਤੇ ਦ੍ਰਿੜ ਨਿਸ਼ਚੇ ਨਾਲ ਉਨ੍ਹਾਂ ਨੇ IPS ਵਿੱਚ ਆਪਣੀ ਥਾਂ ਬਣਾਈ ਅਤੇ ਹੁਣ ਤੱਕ ਇੱਕ ਕਾਬਲ ਅਤੇ ਉਭਰਦੀ ਅਧਿਕਾਰੀ ਵਜੋਂ ਆਪਣੀ ਪਹਿਚਾਣ ਬਣਾਈ ਹੈ। ਗੁਣਾ ਦੇ ਐਸਪੀ ਵਜੋਂ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਨਾਲ ਪੁਲਿਸ ਵਿਭਾਗ ਅਤੇ ਆਮ ਜਨਤਾ ਨੂੰ ਉਨ੍ਹਾਂ ਤੋਂ ਕਾਫ਼ੀ ਉਮੀਦਾਂ ਹਨ।

Guna Police


Recommended Posts