ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਏ ਡੀ ਸੀ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ
July 17, 2026
Independence-Day-2026-Adc-Punjab

Dharaledar Bureau / Punjab

ਪਟਿਆਲਾ, 16 ਜੁਲਾਈ: 15 ਅਗਸਤ 2026 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਟਿਆਲਾ ਅਨੁਪ੍ਰਿਤਾ ਜੌਹਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਸੌਂਪੀਆਂ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਨਾਲ ਜੁੜਿਆ ਰਾਸ਼ਟਰੀ ਪਵਿੱਤਰ ਦਿਹਾੜਾ ਹੈ। ਇਸ ਲਈ ਸਮਾਗਮ ਦੇ ਹਰ ਪ੍ਰਬੰਧ ਨੂੰ ਸੁਚਾਰੂ, ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਪ੍ਰਬੰਧਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਵੀ ਯਕੀਨੀ ਬਣਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਰਾਜਾ ਭਲਿੰਦਰਾ ਖੇਡ ਕੰਪਲੈਕਸ, ਪੋਲੋ ਗਰਾਊਂਡ, ਪਟਿਆਲਾ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਰਿਹਰਸਲਾਂ ਸਮੇਂ ਸਿਰ ਸ਼ੁਰੂ ਕਰਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸੌਂਪੇ ਗਏ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪੰਜਾਬ ਪੁਲਿਸ, ਆਈ.ਟੀ.ਬੀ.ਪੀ., ਐਨ.ਸੀ.ਸੀ., ਰੈੱਡ ਕਰਾਸ, ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਆਕਰਸ਼ਕ ਝਾਕੀਆਂ ਕੱਢੀਆਂ ਜਾਣਗੀਆਂ, ਜਦਕਿ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ, ਮੁਟਿਆਰਾਂ ਵੱਲੋਂ ਗਿੱਧਾ ਅਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਮਹਿੰਦਰਾ ਕਾਲਜ ਅਤੇ ਸਰਕਾਰੀ ਕਾਲਜ ਲੜਕੀਆਂ ਨੂੰ ਗਿੱਧਾ ਅਤੇ ਭੰਗੜੇ ਦੀਆਂ ਟੀਮਾਂ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲੀ ਵਿਦਿਆਰਥੀਆਂ ਦਾ ਸੱਭਿਆਚਾਰਕ ਤਿਆਰ ਕਰਵਾਉਣ ਲਈ ਕਿਹਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਯਾਦਗਾਰ ਅਤੇ ਸ਼ਾਨਦਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸ ਡੀ ਐਮ, ਸਹਾਇਕ ਕਮਿਸ਼ਨਰ ਹਰਜੋਤ ਕੌਰ , ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ,ਸਿਵਿਲ ਸਰਜਨ ਸ਼ੈਲੀ ਜੇਟਲੀ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Independence Day 2026 Adc Punjab Additional Deputy Commissioner Independence Day Preparations Independence Day Celebration Punjab Administration District Administration Government Officials Official Responsibilities Independence Day Event National Flag Ho


Recommended Posts