Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ    ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ   
ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ
September 23, 2026
Bank-Strike-Bank-Employees-Sbi-I

ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ

Prabhsimran Singh / National

ਦੇਸ਼ ਭਰ ਵਿੱਚ ਬੈਂਕ ਯੂਨੀਅਨਾਂ ਵੱਲੋਂ 28 ਤੋਂ 30 ਸਤੰਬਰ 2026 ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਵੱਲੋਂ ਇਹ ਹੜਤਾਲ ਮੁੱਖ ਤੌਰ ’ਤੇ 5-Day Workweek ਲਾਗੂ ਕਰਨ ਅਤੇ ਪਰਫਾਰਮੈਂਸ ਲਿੰਕਡ ਇਨਸੈਂਟਿਵ (PLI) ਸਕੀਮ ਸਬੰਧੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ। ਹੜਤਾਲ ਤੋਂ ਪਹਿਲਾਂ ਸਟੇਟ ਬੈਂਕ ਆਫ਼ ਇੰਡੀਆ (SBI), ਇੰਡੀਅਨ ਬੈਂਕ ਅਤੇ ਹੋਰ ਬੈਂਕਾਂ ਨੇ ਗਾਹਕਾਂ ਨੂੰ ਜ਼ਰੂਰੀ ਬੈਂਕਿੰਗ ਕੰਮ ਪਹਿਲਾਂ ਹੀ ਨਿਪਟਾਉਣ ਦੀ ਸਲਾਹ ਦਿੱਤੀ ਹੈ। SBI ਨੇ ਗਾਹਕਾਂ ਨੂੰ ATM/ADWM, CSP, YONO, ਇੰਟਰਨੈੱਟ ਬੈਂਕਿੰਗ, ਮੋਬਾਈਲ ਬੈਂਕਿੰਗ ਅਤੇ UPI ਵਰਗੀਆਂ ਡਿਜ਼ਿਟਲ ਸੇਵਾਵਾਂ ਦੀ ਵਰਤੋਂ ਕਰਨ ਲਈ ਕਿਹਾ ਹੈ। 26 ਤੋਂ 30 ਸਤੰਬਰ ਤੱਕ ਪੈ ਸਕਦਾ ਹੈ ਅਸਰ 26 ਸਤੰਬਰ ਚੌਥਾ ਸ਼ਨੀਵਾਰ ਅਤੇ 27 ਸਤੰਬਰ ਐਤਵਾਰ ਹੋਣ ਤੋਂ ਬਾਅਦ 28 ਤੋਂ 30 ਸਤੰਬਰ ਤੱਕ ਹੜਤਾਲ ਰਹਿਣ ਕਾਰਨ ਬ੍ਰਾਂਚ-ਅਧਾਰਿਤ ਬੈਂਕਿੰਗ ਸੇਵਾਵਾਂ ਵਿੱਚ ਲਗਾਤਾਰ ਪੰਜ ਦਿਨ ਤੱਕ ਰੁਕਾਵਟ ਆ ਸਕਦੀ ਹੈ। ਖਾਸ ਤੌਰ ’ਤੇ 30 ਸਤੰਬਰ ਨੂੰ ਬੈਂਕਾਂ ਦੀ Half-Yearly Closing ਵੀ ਹੈ, ਜਿਸ ਕਾਰਨ ਚੈੱਕ ਕਲੀਅਰਿੰਗ, ਸੈਟਲਮੈਂਟ, ਟ੍ਰੇਜ਼ਰੀ ਅਤੇ ਹੋਰ ਕਾਰੋਬਾਰੀ ਲੈਣ-ਦੇਣ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਹੜਤਾਲ ਦਾ ਮੁੱਖ ਪ੍ਰਭਾਵ ਬ੍ਰਾਂਚ ਅਤੇ ਕਰਮਚਾਰੀ-ਅਧਾਰਿਤ ਸੇਵਾਵਾਂ ’ਤੇ ਪੈਣ ਦੀ ਉਮੀਦ ਹੈ। ATM, UPI, ਇੰਟਰਨੈੱਟ ਅਤੇ ਮੋਬਾਈਲ ਬੈਂਕਿੰਗ ਵਰਗੀਆਂ ਡਿਜ਼ਿਟਲ ਸੇਵਾਵਾਂ ਉਪਲਬਧ ਰਹਿਣ ਦੀ ਉਮੀਦ ਹੈ, ਹਾਲਾਂਕਿ ਕਿਸੇ ਵਿਸ਼ੇਸ਼ ਸੇਵਾ ਲਈ ਬੈਂਕ ਦੀ ਜਾਣਕਾਰੀ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਤੋਂ ਪਹਿਲਾਂ 11 ਸਤੰਬਰ ਨੂੰ ਇੱਕ ਦਿਨ ਦੀ ਦੇਸ਼ਵਿਆਪੀ ਬੈਂਕ ਹੜਤਾਲ ਵੀ ਹੋਈ ਸੀ। ਯੂਨੀਅਨਾਂ ਨੇ ਇਹ ਵੀ ਕਿਹਾ ਹੈ ਕਿ ਜੇ ਮੰਗਾਂ ’ਤੇ ਹੱਲ ਨਾ ਨਿਕਲਿਆ ਤਾਂ 26 ਅਕਤੂਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਸੱਦਾ ਦਿੱਤਾ ਜਾ ਸਕਦਾ ਹੈ।

Bank Strike Bank Employees Sbi Indian Bank Pnb Union Bank Ufbu Five Day Workweek Pli Scheme Banking Services Atm Upi Digital Banking September 2026 India Banking News


Recommended Posts