September 29, 2026
Sir ਖ਼ਿਲਾਫ਼ ਕਾਂਗਰਸ ਦਾ ਦੇਸ਼ਵਿਆਪੀ ਪ੍ਰਦਰਸ਼ਨ, Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ
Prabhsimran Singh / Jaipur
ਪੰਜਾਬ, ਹਰਿਆਣਾ, ਰਾਜਸਥਾਨ, ਨਵੀਂ ਦਿੱਲੀ ਅਤੇ ਬਿਹਾਰ ਸਮੇਤ ਕਈ ਸੂਬਿਆਂ ਵਿੱਚ ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ। ਪਾਰਟੀ ਨੇ SIR ਪ੍ਰਕਿਰਿਆ ਰੱਦ ਕਰਨ ਅਤੇ CEC ਦੇ ਅਸਤੀਫ਼ੇ ਦੀ ਮੰਗ ਕੀਤੀ। ਕਾਂਗਰਸ ਆਗੂਆਂ ਨੇ ਵੋਟਰ ਸੂਚੀਆਂ ਵਿੱਚ ਕਥਿਤ ਗੜਬੜੀਆਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ’ਤੇ ਸਵਾਲ ਚੁੱਕੇ। ਰਾਜਸਥਾਨ ਦੇ ਜੈਪੁਰ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲੀਸ ਨੇ ਬੈਰੀਕੇਡਿੰਗ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ, ਅਸ਼ੋਕ ਗਹਿਲੋਤ, ਗੋਵਿੰਦ ਸਿੰਘ ਡੋਟਾਸਰਾ ਅਤੇ ਟੀਕਾਰਾਮ ਜੂਲੀ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਬਿਹਾਰ ਦੇ ਪਟਨਾ ਵਿੱਚ CPI ਅਤੇ ਹੋਰ ਸਹਿਯੋਗੀ ਸੰਗਠਨਾਂ ਨੇ ਵੀ SIR ਰੱਦ ਕਰਨ ਅਤੇ CEC ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਮਾਰਚ ਕੀਤਾ। ਬੈਰੀਕੇਡ ਤੋੜਨ ਦੀ ਕੋਸ਼ਿਸ਼ ਤੋਂ ਬਾਅਦ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਅਤੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ। ਆਗਰਾ ਵਿੱਚ ਕਾਂਗਰਸ ਵਰਕਰਾਂ ਨੇ CEC ਗਿਆਨੇਸ਼ ਕੁਮਾਰ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਕੰਧਾਂ ’ਤੇ ਇਤਰਾਜ਼ਯੋਗ ਨਾਅਰੇ ਲਿਖੇ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕਾਰਵਾਈ ਕੀਤੀ ਗਈ ਹੈ।
Congress Gyanesh Kumar Chief Election Commissioner Cec Sir Special Intensive Revision Election Commission Voter List Rajasthan Congress Punjab Congress Bihar Protest Delhi Protest Haryana Congress Political Protest Election Commission India