ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ
October 1, 2026
Flydubai-News-Flight-Emergency-N

ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ

Prabhsimran Singh / Flydubai

ਦੁਬਈ ਤੋਂ ਤਲ ਅਵੀਵ ਜਾ ਰਹੀ ਫਲਾਈਦੁਬਈ ਦੀ ਉਡਾਣ FZ1073 ਵਿੱਚ ਕਾਕਪਿਟ ਅੰਦਰ ਕਪਤਾਨ ’ਤੇ ਚਾਕੂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਜ਼ਰਾਈਲੀ ਅਧਿਕਾਰੀਆਂ ਮੁਤਾਬਕ ਹਮਲਾਵਰ ਕੋ-ਪਾਇਲਟ ਓਮਾਨ ਦਾ ਨਾਗਰਿਕ ਹੈ ਅਤੇ ਉਸ ਨੂੰ ਸਾਊਦੀ ਅਰਬ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਉਸ ਦਾ ਸਹੀ ਮਕਸਦ ਅਜੇ ਸਪੱਸ਼ਟ ਨਹੀਂ ਹੋਇਆ ਅਤੇ ਜਾਂਚ ਜਾਰੀ ਹੈ। ਘਟਨਾ ਦੌਰਾਨ ਭਾਰਤੀ ਕਪਤਾਨ ਸਮਿਤ ਮੱਛਾਰ ਜ਼ਖ਼ਮੀ ਹੋ ਗਏ। ਜਹਾਜ਼ ਕਰੀਬ 33,000 ਫੁੱਟ ਤੋਂ ਤੇਜ਼ੀ ਨਾਲ ਹੇਠਾਂ ਆ ਗਿਆ। ਇਸ ਤੋਂ ਬਾਅਦ ਯਾਤਰੀਆਂ ਅਤੇ ਜਹਾਜ਼ ਵਿੱਚ ਮੌਜੂਦ ਹੋਰ ਕਰੂ ਮੈਂਬਰਾਂ ਨੇ ਕਾਕਪਿਟ ਵਿੱਚ ਦਾਖ਼ਲ ਹੋ ਕੇ ਕੋ-ਪਾਇਲਟ ਨੂੰ ਕਾਬੂ ਕੀਤਾ। ਜਹਾਜ਼ ਨੇ ਐਮਰਜੈਂਸੀ ਸਿਗਨਲ ਜਾਰੀ ਕੀਤਾ ਅਤੇ ਇਸ ਨੂੰ ਸਾਊਦੀ ਅਰਬ ਦੇ ਤਬੂਕ ਹਵਾਈ ਅੱਡੇ ’ਤੇ ਸੁਰੱਖਿਅਤ ਉਤਾਰਿਆ ਗਿਆ। ਫਲਾਈਦੁਬਈ ਨੇ ਜਾਂਚ ਪੂਰੀ ਹੋਣ ਤੱਕ ਇਜ਼ਰਾਈਲ ਆਉਣ-ਜਾਣ ਵਾਲੀਆਂ ਉਡਾਣਾਂ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਵੱਲੋਂ ਹਮਲੇ ਦੇ ਮਕਸਦ ਬਾਰੇ ਅਜੇ ਕੋਈ ਅੰਤਿਮ ਨਤੀਜਾ ਨਹੀਂ ਦਿੱਤਾ ਗਿਆ ਹੈ।

Flydubai News Flight Emergency News Israel Flight News Dubai Tel Aviv Flight Omani Copilot Indian Pilot Smit Machchhar Aviation News Saudi Arabia News Tabuk Airport Cockpit Attack Flight Security International News Israel News Breaking News


Recommended Posts