ਲਾਢੋਵਾਲ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, 8 ਖ਼ਿਲਾਫ਼ ਕੇਸ ਦਰਜ    ਚੋਣਾਂ ਨੇੜੇ ਆਉਂਦਿਆਂ ਸ਼ਹਿਰ ’ਚ ਗ਼ੈਰ-ਕਾਨੂੰਨੀ ਹੋਰਡਿੰਗਾਂ ਦੀ ਭਰਮਾਰ, ਨਿਗਮ ਦੀ ਕਾਰਵਾਈ ’ਤੇ ਸਵਾਲ    ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨਿਥਲਾ ਵੱਲੋਂ Cec ਗਿਆਨੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ    ਗੋਇੰਦਵਾਲ ਸਾਹਿਬ ’ਚ ਕਾਰੋਬਾਰੀ ਦੇ ਘਰ ਬਾਹਰ ਚੱਲੀਆਂ ਗੋਲੀਆਂ, 1 ਕਰੋੜ ਦੀ ਫਿਰੌਤੀ ਮੰਗਣ ਦਾ ਦੋਸ਼    ਮੈਡ ਸੰਧੂ ਕਤਲ ਮਾਮਲਾ: ਸੋਸ਼ਲ ਮੀਡੀਆ ਪੋਸਟ ’ਚ ਗੋਲਡੀ ਢਿੱਲੋਂ ਤੇ ਜੱਗਾ ਤਰਨ ਤਾਰਨ ਵੱਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ    ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਪਟਿਆਲਾ ਪੁਲੀਸ ਵੱਲੋਂ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ    ਸੰਸਦੀ ਸਟੈਂਡਿੰਗ ਕਮੇਟੀਆਂ ਦਾ ਪੁਨਰਗਠਨ, ਚੰਨੀ ਤੇ ਥਰੂਰ ਨੂੰ ਮੁੜ ਵੱਡੀ ਜ਼ਿੰਮੇਵਾਰੀ    ਏਸ਼ਿਆਈ ਖੇਡਾਂ ਦੇ ਫਾਈਨਲ ’ਚ ਭਾਰਤ ਦਾ ਜਲਵਾ, ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਜਿੱਤਿਆ ਸੋਨ ਤਗ਼ਮਾ    Ai ਨਾਲ ਬਣਾਈ ਆਡੀਓ ਵਾਇਰਲ ਕਰਕੇ ਸਾਖ ਢਾਹੁਣ ਦੀ ਕੋਸ਼ਿਸ਼’, ਵਲਟੋਹਾ ਦਾ ਪੰਜਾਬ ਸਰਕਾਰ ’ਤੇ ਦੋਸ਼    ਨਾਇਰਾ ਐਨਰਜੀ ਨੇ ਵਧਾਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨਾ ਹੋਇਆ ਵਾਧਾ   
ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨਿਥਲਾ ਵੱਲੋਂ Cec ਗਿਆਨੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ
October 4, 2026
Cec-Gyanesh-Kumar-Ramesh-Chennit

ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨਿਥਲਾ ਵੱਲੋਂ Cec ਗਿਆਨੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ

Prabhsimran Singh / National

ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨਿਥਲਾ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਮਾਮਲਾ ਸਾਲ 2006 ਦਾ ਹੈ, ਜਦੋਂ ਗਿਆਨੇਸ਼ ਕੁਮਾਰ ਕੇਰਲ ਦੇ ਲੋਕ ਨਿਰਮਾਣ ਵਿਭਾਗ (PWD) ਵਿੱਚ ਸਕੱਤਰ ਵਜੋਂ ਤਾਇਨਾਤ ਸਨ। ਇਹ ਮਾਮਲਾ ਕੇਰਲ ਦੇ ਇੱਕ ਸੜਕ ਪ੍ਰੋਜੈਕਟ ਨਾਲ ਜੁੜੇ ਮਲੇਸ਼ੀਅਨ ਇੰਜੀਨੀਅਰ ਲੀ ਸੀ ਬੀਨ ਦੀ ਖ਼ੁਦਕੁਸ਼ੀ ਨਾਲ ਸਬੰਧਤ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਇੰਜੀਨੀਅਰ ਦੇ ਖ਼ੁਦਕੁਸ਼ੀ ਨੋਟ ਵਿੱਚ ਗਿਆਨੇਸ਼ ਕੁਮਾਰ ਦਾ ਨਾਂ ਦਰਜ ਸੀ। ਦੋਸ਼ ਹਨ ਕਿ 2006 ਵਿੱਚ ਇਸ ਮਾਮਲੇ ਦੀ ਸ਼ੁਰੂਆਤੀ ਜਾਂਚ ’ਤੇ ਬਾਹਰੀ ਦਬਾਅ ਪਾ ਕੇ ਰੋਕ ਲਗਾਈ ਗਈ ਸੀ। ਕੇਰਲ ਗ੍ਰਹਿ ਮੰਤਰਾਲੇ ਨੇ ਪੁਰਾਣੀ ਜਾਂਚ ਨਾਲ ਸਬੰਧਤ ਸਾਰੀਆਂ ਫ਼ਾਈਲਾਂ ਮੰਗਵਾਈਆਂ ਹਨ। ਗ੍ਰਹਿ ਮੰਤਰੀ ਨੇ ਵਿਜੀਲੈਂਸ ਡਾਇਰੈਕਟਰ ਨੂੰ ਬਿਨਾਂ ਕਿਸੇ ਪੱਖਪਾਤ ਦੇ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਕਾਂਗਰਸ ਨੇਤਾ ਪੀ. ਚਿਦੰਬਰਮ ਨੇ SIR ਦੌਰਾਨ ਮਿਲੇ ਨਿਰਦੇਸ਼ਾਂ ਬਾਰੇ ਵੱਖ-ਵੱਖ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ (CEOs) ਨੂੰ ਖੁੱਲ੍ਹ ਕੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਦਾਲਤਾਂ ਵੱਲੋਂ ਪੁੱਛੇ ਜਾਣ ਤੋਂ ਪਹਿਲਾਂ ਹੀ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਕੀ ਹਦਾਇਤਾਂ ਮਿਲੀਆਂ ਸਨ। ਚੋਣ ਕਮਿਸ਼ਨ ਨੂੰ ਲੈ ਕੇ ਵਧੇ ਵਿਵਾਦ ਦਰਮਿਆਨ ‘ਇੰਡੀਆ’ ਗਠਜੋੜ ਨੇ ਗਿਆਨੇਸ਼ ਕੁਮਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਵਿਰੋਧੀ ਧਿਰਾਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੀਆਂ ਹਨ। ਇਸ ਦੇ ਵਿਰੋਧ ਵਿੱਚ 6 ਅਕਤੂਬਰ ਨੂੰ ਪ੍ਰਦਰਸ਼ਨ ਅਤੇ 1 ਨਵੰਬਰ ਨੂੰ ਦਿੱਲੀ ਵਿੱਚ ਵੱਡੀ ਰੈਲੀ ਦਾ ਐਲਾਨ ਕੀਤਾ ਗਿਆ ਹੈ

Cec Gyanesh Kumar Ramesh Chennithala Kerala Vigilance Kerala News Election Commission Election Commission Controversy Sir P Chidambaram India Alliance Political News Kerala Politics Indian Politics Latest News


Recommended Posts