ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਕੁਲਗਾਮ ਮੁਕਾਬਲੇ 'ਚ ਲਸ਼ਕਰ ਕਮਾਂਡਰ ਮੁਹੰਮਦ ਲਤੀਫ਼ ਭੱਟ ਮਾਰਿਆ ਗਿਆ, Crpf ਜਵਾਨਾਂ 'ਤੇ ਹਮਲੇ ਸਮੇਤ ਕਈ ਵਾਰਦਾਤਾਂ 'ਚ ਸੀ ਸ਼ਾਮਲ
November 18, 2026
Mohammad-Latif-Bhat-Kulgam-Encou

ਕੁਲਗਾਮ ਮੁਕਾਬਲੇ 'ਚ ਲਸ਼ਕਰ ਕਮਾਂਡਰ ਮੁਹੰਮਦ ਲਤੀਫ਼ ਭੱਟ ਮਾਰਿਆ ਗਿਆ, Crpf ਜਵਾਨਾਂ 'ਤੇ ਹਮਲੇ ਸਮੇਤ ਕਈ ਵਾਰਦਾਤਾਂ 'ਚ ਸੀ ਸ਼ਾਮਲ

Prabhsimran Singh / Kulgam

ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪਿਛਲੇ ਹਫ਼ਤੇ ਅਖਰਾਨ ਵਿਖੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ 'ਤੇ ਹੋਏ ਹਮਲੇ ਸਮੇਤ ਦੱਖਣੀ ਕਸ਼ਮੀਰ ਵਿੱਚ ਕਈ ਹੋਰ ਹਮਲਿਆਂ ਵਿੱਚ ਸ਼ਾਮਲ ਲਸ਼ਕਰ-ਏ-ਤਇਬਾ (LeT) ਦਾ ਕਮਾਂਡਰ ਮੁਹੰਮਦ ਲਤੀਫ਼ ਭੱਟ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਹਾਲਾਂਕਿ, ਸੂਤਰਾਂ ਵੱਲੋਂ ਉਸ ਦੇ ਮਾਰੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ। ਜਾਣਕਾਰੀ ਅਨੁਸਾਰ, ਬੁੱਧਵਾਰ ਤੜਕੇ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਜੰਗਲਪੋਰਾ ਇਲਾਕੇ ਵਿੱਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ। ਸੂਤਰਾਂ ਨੇ ਦੱਸਿਆ ਕਿ ਲੋੜੀਂਦਾ ਲਸ਼ਕਰ ਕਮਾਂਡਰ ਮੁਹੰਮਦ ਲਤੀਫ਼ ਭੱਟ ਇਸ ਇਲਾਕੇ ਵਿੱਚ ਘਿਰਿਆ ਹੋਇਆ ਸੀ। ਕਸ਼ਮੀਰ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੁਲਗਾਮ ਵਿੱਚ ਜੰਮੂ-ਕਸ਼ਮੀਰ ਪੁਲੀਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਦਾ ਅਤਿਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ ਹੈ।ਅਧਿਕਾਰੀਆਂ ਮੁਤਾਬਕ, ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਸਬੰਧੀ ਪੁਖ਼ਤਾ ਸੂਚਨਾ ਮਿਲਣ ਤੋਂ ਬਾਅਦ ਜੰਗਲਪੋਰਾ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਜਦੋਂ ਸੁਰੱਖਿਆ ਬਲ ਸ਼ੱਕੀ ਥਾਂ ਦੇ ਨੇੜੇ ਪਹੁੰਚੇ ਤਾਂ ਅਤਿਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਦੱਸਣਯੋਗ ਹੈ ਕਿ ਜੰਗਲਪੋਰਾ ਵਿੱਚ ਇਹ ਮੁਕਾਬਲਾ ਉਸ ਮੁੱਠਭੇੜ ਤੋਂ ਇੱਕ ਦਿਨ ਬਾਅਦ ਹੋਇਆ, ਜਿਸ ਵਿੱਚ ਲਤੀਫ਼ ਭੱਟ ਦਾ ਕਰੀਬੀ ਸਾਥੀ ਉਮਰ ਨਿਸਾਰ ਡਾਰ ਮਾਰਿਆ ਗਿਆ ਸੀ। ਉਸ ਸਮੇਂ ਭੱਟ ਸੁਰੱਖਿਆ ਬਲਾਂ ਦੇ ਘੇਰੇ ਵਿੱਚੋਂ ਬਚ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਸ ਦੀ ਭਾਲ ਤੇਜ਼ ਕਰ ਦਿੱਤੀ ਸੀ।ਅਖਰਾਨ ਵਿਖੇ CRPF ਦੇ ਜਵਾਨਾਂ 'ਤੇ ਹੋਏ ਹਮਲੇ ਤੋਂ ਬਾਅਦ ਦੱਖਣੀ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਵੱਲੋਂ ਕਾਰਵਾਈਆਂ ਤੇਜ਼ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕੁਲਗਾਮ ਦੇ ਲਾਰੂ ਇਲਾਕੇ ਵਿੱਚ ਹੋਏ ਮੁਕਾਬਲੇ ਦੌਰਾਨ ਲਸ਼ਕਰ-ਏ-ਤਇਬਾ ਦੇ ਲੋੜੀਂਦੇ ਕਮਾਂਡਰ ਮੁਹੰਮਦ ਲਤੀਫ਼ ਭੱਟ ਦਾ ਕਰੀਬੀ ਸਾਥੀ ਉਮਰ ਨਿਸਾਰ ਡਾਰ ਮਾਰਿਆ ਗਿਆ ਸੀ, ਜਦਕਿ ਭੱਟ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲੀਸ ਅਨੁਸਾਰ, ਮੁਹੰਮਦ ਲਤੀਫ਼ ਭੱਟ ਅਤੇ ਉਮਰ ਨਿਸਾਰ ਡਾਰ ਪਿਛਲੇ ਹਫ਼ਤੇ ਅਖਰਾਨ ਵਿਖੇ ਹੋਏ CRPF ਜਵਾਨਾਂ 'ਤੇ ਹਮਲੇ ਵਿੱਚ ਸ਼ਾਮਲ ਸਨ। ਭੱਟ ਨੂੰ ਕਸ਼ਮੀਰ ਘਾਟੀ ਦੇ ਸਭ ਤੋਂ ਵੱਧ ਲੋੜੀਂਦੇ ਸਥਾਨਕ ਅਤਿਵਾਦੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ ਅਤੇ ਉਹ ਕਥਿਤ ਤੌਰ 'ਤੇ ਪਹਿਲਾਂ ਵੀ ਕਈ ਹਮਲਿਆਂ ਵਿੱਚ ਸ਼ਾਮਲ ਰਿਹਾ ਸੀ।ਜਾਂਚ ਦੌਰਾਨ ਸਾਹਮਣੇ ਆਈ CCTV ਫੁਟੇਜ ਵਿੱਚ 11 ਨਵੰਬਰ ਨੂੰ CRPF ਜਵਾਨਾਂ 'ਤੇ ਹੋਏ ਹਮਲੇ ਤੋਂ ਇੱਕ ਦਿਨ ਪਹਿਲਾਂ ਭੱਟ ਅਤੇ ਉਸ ਦੇ ਸਾਥੀ ਉਮਰ ਨਿਸਾਰ ਡਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਦੀ ਰੇਕੀ ਕਰਦੇ ਦੇਖਿਆ ਗਿਆ ਸੀ। ਇਸ ਹਮਲੇ ਵਿੱਚ CRPF ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਸਨ।

Mohammad Latif Bhat Kulgam Encounter Lashkar E Taiba Let Commander Jammu Kashmir Kashmir Encounter Crpf Attack Security Forces Terrorist Encounter Umar Nisar Dar Jammu Kashmir Police


Recommended Posts