ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ   
ਪੰਨੂ ਦੇ ਮੁਕੱਦਮੇ 'ਚ ਅਜੀਤ ਡੋਵਾਲ ਤੇ ਸਾਮੰਤ ਗੋਇਲ ਨੂੰ ਸੰਮਨ ਭੇਜਣ ਦਾ ਹੁਕਮ, ਅਮਰੀਕੀ ਅਦਾਲਤ ਨੇ ਦਿੱਲੀ ਦੀਆਂ ਅਦਾਲਤਾਂ ਨੂੰ ਕੀਤੀ ਬੇਨਤੀ
November 19, 2026
-Gurpatwant-Singh-Pannun-Ajit-Do

ਪੰਨੂ ਦੇ ਮੁਕੱਦਮੇ 'ਚ ਅਜੀਤ ਡੋਵਾਲ ਤੇ ਸਾਮੰਤ ਗੋਇਲ ਨੂੰ ਸੰਮਨ ਭੇਜਣ ਦਾ ਹੁਕਮ, ਅਮਰੀਕੀ ਅਦਾਲਤ ਨੇ ਦਿੱਲੀ ਦੀਆਂ ਅਦਾਲਤਾਂ ਨੂੰ ਕੀਤੀ ਬੇਨਤੀ

Prabhsimran Singh / Delhi

ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਸਿਵਲ ਮੁਕੱਦਮੇ ਦੇ ਸਬੰਧ ਵਿੱਚ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਅਤੇ ਰਿਸਰਚ ਐਂਡ ਐਨਾਲਿਸਿਸ ਵਿੰਗ (RAW) ਦੇ ਸਾਬਕਾ ਮੁਖੀ ਸਾਮੰਤ ਗੋਇਲ ਨੂੰ ਸੰਮਨ ਭੇਜਣ ਦੀ ਪ੍ਰਕਿਰਿਆ ਅੱਗੇ ਵਧਾਉਣ ਦਾ ਹੁਕਮ ਦਿੱਤਾ ਹੈ। ਅਮਰੀਕੀ ਅਦਾਲਤ ਨੇ ਦਿੱਲੀ ਦੀਆਂ ਸਬੰਧਤ ਜ਼ਿਲ੍ਹਾ ਅਦਾਲਤਾਂ ਰਾਹੀਂ ਦੋਵਾਂ ਅਧਿਕਾਰੀਆਂ ਨੂੰ ਨਿਆਂਇਕ ਦਸਤਾਵੇਜ਼ਾਂ ਦੀ ਤਾਮੀਲ ਕਰਵਾਉਣ ਲਈ ਸਹਾਇਤਾ ਮੰਗੀ ਹੈ। 13 ਨਵੰਬਰ ਨੂੰ ਜਾਰੀ ਕੀਤੇ ਗਏ ਹੁਕਮ ਵਿੱਚ ਨਿਊਯਾਰਕ ਦੇ ਦੱਖਣੀ ਜ਼ਿਲ੍ਹੇ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਨੇ ਆਪਣੇ ਕਲਰਕ ਨੂੰ ਨਿਰਦੇਸ਼ ਦਿੱਤਾ ਕਿ ਅਜੀਤ ਡੋਵਾਲ ਲਈ ਪਟਿਆਲਾ ਹਾਊਸ ਜ਼ਿਲ੍ਹਾ ਅਦਾਲਤ ਅਤੇ ਸਾਮੰਤ ਗੋਇਲ ਲਈ ਦਵਾਰਕਾ ਤੇ ਤੀਸ ਹਜ਼ਾਰੀ ਜ਼ਿਲ੍ਹਾ ਅਦਾਲਤਾਂ ਨੂੰ ਸੰਮਨ ਅਤੇ ਇਸ ਨਾਲ ਸਬੰਧਤ ਨਿਆਂਇਕ ਦਸਤਾਵੇਜ਼ ਭੇਜੇ ਜਾਣ। ਜੱਜ ਕੈਥਰੀਨ ਪੋਲਕ ਫੈਲਾ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਅਦਾਲਤ ਸਬੰਧਤ ਭਾਰਤੀ ਅਦਾਲਤਾਂ ਨੂੰ ਬੇਨਤੀ ਕਰਦੀ ਹੈ ਕਿ ਉਹ ਅਮਰੀਕੀ ਅਦਾਲਤ ਵਿੱਚ ਚੱਲ ਰਹੇ ਇਸ ਸਿਵਲ ਮੁਕੱਦਮੇ ਵਿੱਚ ਬਚਾਅ ਪੱਖ ਨੂੰ ਸੰਮਨ ਤਾਮੀਲ ਕਰਵਾਉਣ ਵਿੱਚ ਸਹਾਇਤਾ ਕਰਨ। ਅਦਾਲਤ ਨੇ ਆਪਣੇ ਹੁਕਮ ਵਿੱਚ ਹੇਗ ਕਨਵੈਨਸ਼ਨ ਅਤੇ ਭਾਰਤੀ ਸਿਵਲ ਪ੍ਰਕਿਰਿਆ ਜ਼ਾਬਤਾ (CPC) ਦੀਆਂ ਸਬੰਧਤ ਧਾਰਾਵਾਂ ਦਾ ਹਵਾਲਾ ਦਿੱਤਾ ਹੈ। ਜੱਜ ਫੈਲਾ ਨੇ ਕਿਹਾ ਕਿ ਵਿਦੇਸ਼ੀ ਅਦਾਲਤਾਂ ਭਾਰਤੀ ਅਦਾਲਤਾਂ ਰਾਹੀਂ ਵੀ ਸੰਮਨ ਭੇਜ ਸਕਦੀਆਂ ਹਨ। ਸੀ.ਪੀ.ਸੀ. ਦੀਆਂ ਵਿਵਸਥਾਵਾਂ ਤਹਿਤ ਕੇਂਦਰ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਵਿਦੇਸ਼ੀ ਸਿਵਲ ਅਦਾਲਤਾਂ ਦੇ ਸੰਮਨ ਭਾਰਤੀ ਅਦਾਲਤਾਂ ਨੂੰ ਭੇਜੇ ਜਾ ਸਕਦੇ ਹਨ ਅਤੇ ਉਨ੍ਹਾਂ ਦੀ ਤਾਮੀਲ ਘਰੇਲੂ ਅਦਾਲਤਾਂ ਵੱਲੋਂ ਜਾਰੀ ਸੰਮਨਾਂ ਵਾਂਗ ਕੀਤੀ ਜਾ ਸਕਦੀ ਹੈ। ਅਮਰੀਕੀ ਅਦਾਲਤ ਦੇ ਹੁਕਮ ਮੁਤਾਬਕ, ਹੇਗ ਕਨਵੈਨਸ਼ਨ ਤਹਿਤ ਭਾਰਤ ਦੀ ਕੇਂਦਰੀ ਅਥਾਰਟੀ ਰਾਹੀਂ ਸੰਮਨ ਭੇਜਣ ਦੀ ਆਮ ਪ੍ਰਕਿਰਿਆ ਅਪਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਹੇਗ ਕਨਵੈਨਸ਼ਨ ਦੀ ਧਾਰਾ 19 ਅਤੇ ਭਾਰਤੀ ਸੀ.ਪੀ.ਸੀ. ਦੀਆਂ ਸਬੰਧਤ ਵਿਵਸਥਾਵਾਂ ਤਹਿਤ ਸੰਮਨ ਭੇਜਣ ਦੇ ਬਦਲਵੇਂ ਤਰੀਕੇ ਨੂੰ ਮਨਜ਼ੂਰੀ ਦਿੱਤੀ। ਜ਼ਿਕਰਯੋਗ ਹੈ ਕਿ ਪਾਬੰਦੀਸ਼ੁਦਾ ਸੰਗਠਨ 'ਸਿੱਖਸ ਫਾਰ ਜਸਟਿਸ' (SFJ) ਦੇ ਅਮਰੀਕਾ ਸਥਿਤ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਆਪਣੀ ਜਾਨ ਲੈਣ ਦੀ ਕਥਿਤ ਕੋਸ਼ਿਸ਼ ਨਾਲ ਸਬੰਧਤ ਮਾਮਲੇ ਵਿੱਚ ਹਰਜਾਨੇ ਦੀ ਮੰਗ ਕਰਦਿਆਂ ਇਹ ਸਿਵਲ ਮੁਕੱਦਮਾ ਦਾਇਰ ਕੀਤਾ ਹੈ। ਪੰਨੂ ਨੇ ਅਜੀਤ ਡੋਵਾਲ 'ਤੇ ਭਾਰਤ ਦੀ ਬਾਹਰੀ ਖੁਫੀਆ ਏਜੰਸੀ RAW ਦੀ ਸ਼ਮੂਲੀਅਤ ਨਾਲ ਉਸ ਦੇ ਕਥਿਤ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਪੰਨੂ ਵੱਖ-ਵੱਖ ਅਤਿਵਾਦੀ ਦੋਸ਼ਾਂ ਤਹਿਤ ਭਾਰਤੀ ਜਾਂਚ ਏਜੰਸੀਆਂ ਨੂੰ ਲੋੜੀਂਦਾ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਅਮਰੀਕੀ ਅਦਾਲਤ ਨੇ ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨੂੰ ਭੇਜੇ ਗਏ ਕੂਟਨੀਤਕ ਨੋਟ ਰਾਹੀਂ ਅਜੀਤ ਡੋਵਾਲ ਅਤੇ ਸਾਮੰਤ ਗੋਇਲ ਨੂੰ ਸੰਮਨ ਭੇਜਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਭਾਰਤ ਨੇ ਇਸ ਮੁਕੱਦਮੇ ਨੂੰ ਮਨਘੜਤ ਅਤੇ ਮੰਦਭਾਵਨਾਪੂਰਨ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਸੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ 10 ਨਵੰਬਰ ਨੂੰ ਕਿਹਾ ਸੀ ਕਿ ਭਾਰਤ ਆਪਣੇ ਉੱਚ ਅਧਿਕਾਰੀਆਂ ਵਿਰੁੱਧ ਕੀਤੇ ਗਏ ਮਨਘੜਤ ਅਤੇ ਮੰਦਭਾਵਨਾਪੂਰਨ ਹਮਲਿਆਂ ਨੂੰ ਰੱਦ ਕਰਦਾ ਹੈ। ਉਨ੍ਹਾਂ ਨੇ ਬੇਬੁਨਿਆਦ ਮੁਕੱਦਮਿਆਂ ਨੂੰ ਵੀ ਖਾਰਜ ਕਰਦਿਆਂ ਸਪੱਸ਼ਟ ਕੀਤਾ ਸੀ ਕਿ ਭਾਰਤ ਵਿੱਚ ਨਿਆਂਇਕ ਦਸਤਾਵੇਜ਼ਾਂ ਦੀ ਤਾਮੀਲ ਲਈ ਬੇਨਤੀ ਸਿਰਫ਼ ਭਾਰਤ ਦੀ ਨਾਮਜ਼ਦ ਕੇਂਦਰੀ ਅਥਾਰਟੀ, ਯਾਨੀ ਕਾਨੂੰਨ ਅਤੇ ਨਿਆਂ ਮੰਤਰਾਲੇ ਰਾਹੀਂ ਹੀ ਭੇਜੀ ਜਾ ਸਕਦੀ ਹੈ। ਇਹ ਵੀ ਮਹੱਤਵਪੂਰਨ ਹੈ ਕਿ ਅਮਰੀਕੀ ਸਰਕਾਰ ਇਸ ਸਿਵਲ ਮੁਕੱਦਮੇ ਵਿੱਚ ਧਿਰ ਨਹੀਂ ਹੈ। ਇਹ ਮਾਮਲਾ ਨਿਊਯਾਰਕ ਦੀ ਇਸੇ ਅਦਾਲਤ ਵਿੱਚ ਕਥਿਤ ਸੁਪਾਰੀ ਦੇ ਕੇ ਕਤਲ ਕਰਨ ਦੀ ਸਾਜ਼ਿਸ਼ ਨਾਲ ਸਬੰਧਤ ਭਾਰਤੀ ਨਾਗਰਿਕ ਨਿਖਿਲ ਗੁਪਤਾ ਅਤੇ RAW ਦੇ ਸਾਬਕਾ ਅਧਿਕਾਰੀ ਵਿਕਾਸ ਯਾਦਵ ਵਿਰੁੱਧ ਚੱਲ ਰਹੀ ਅਪਰਾਧਿਕ ਕਾਰਵਾਈ ਤੋਂ ਪੂਰੀ ਤਰ੍ਹਾਂ ਵੱਖਰਾ ਹੈ।

Gurpatwant Singh Pannun Ajit Doval Samant Goel Raw Nia Us Court New York Court India Us Relations Khalistan Sfj Indian Security Nikhil Gupta Vikas Yadav Delhi Courts Breaking News


Recommended Posts