ਬਜੁਰਗਾਂ ਨੂੰ ਮਹਿੰਗਾਈ ਕਰਕੇ ਆ ਰਹੀਆਂ ਆਰਥਿਕ ਸਮੱਸਿਆਵਾਂ ਬੁਢਾਪਾ ਪੈਨਸ਼ਨ ਘੱਟੋ—ਘੱਟ 5000/— ਰੁਪਏ ਪ੍ਰਤੀ ਮਹੀਨਾ ਕਰੇ ਮਾਨ ਸਰਕਾਰ — ਕਾਕਾ " />

ਬਜੁਰਗਾਂ ਨੂੰ ">
ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਬੁਢਾਪਾ ਪੈਨਸ਼ਨ ਵਿੱਚ ਵਾਧੇ ਕਰਨ ਦੀ ਗਾਰੰਟੀ ਨੂੰ ਪੂਰਾ ਨਾ ਕੀਤੇ ਜਾਣ ਤੇ ਕੀਤੇ ਪ੍ਰਦਰਸ਼ਨ
November 29, 2023
Daily-Dharaledar-Online-News-Vie

Daily Dharaledar / Punjab

ਬਜੁਰਗਾਂ ਨੂੰ ਮਹਿੰਗਾਈ ਕਰਕੇ ਆ ਰਹੀਆਂ ਆਰਥਿਕ ਸਮੱਸਿਆਵਾਂ ਬੁਢਾਪਾ ਪੈਨਸ਼ਨ ਘੱਟੋ—ਘੱਟ 5000/— ਰੁਪਏ ਪ੍ਰਤੀ ਮਹੀਨਾ ਕਰੇ ਮਾਨ ਸਰਕਾਰ — ਕਾਕਾ

ਪਟਿਆਲਾ - (ਅਮਰੀਕਇੰਦਰ ਸਿੰਘ) ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਬੁਢਾਪਾ ਪੈਨਸ਼ਨ ਵਿੱਚ ਵਾਧੇ ਕਰਨ ਦੀ ਪੱਕੀ ਗਰੰਟੀ ਨੂੰ ਪੂਰਾ ਨਾ ਕੀਤੇ ਜਾਣ ਤੇ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਮਾਨ ਸਰਕਾਰ ਵਿਰੁੱਧ ਨਾਅਰੇਬਾਜੀ ਕਰਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਆਪ ਦੀ ਸਰਕਾਰ ਨੂੰ ਲਾਰਿਆਂ ਵਾਲੀ ਝੂਠੀ ਸਰਕਾਰ ਦੱਸਦਿਆਂ ਕਿਹਾ ਕਿ ਇਸ ਸਰਕਾਰ ਵਿਚ ਕੋਈ ਬਦਲਾਅ ਨਹੀਂ ਆਇਆ। ਮੌਜੂਦਾ ਪੰਜਾਬ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਨੀਤੀ ਤੇ ਚਲਦੀ ਨਜ਼ਰ ਆ ਰਹੀ ਹੈ। ਜਿਹੜੀ ਪੈਨਸ਼ਨ ਦੀ ਰਾਸ਼ੀ ਮੌਜੂਦਾ ਸਮੇਂ ਦੌਰਾਨ ਸੂਬਾ ਸਰਕਾਰ ਵਲੋਂ ਬਜੁਰਗਾਂ ਨੂੰ ਦਿੱਤੀ ਜਾ ਰਹੀ ਹੈ ਉਹ ਬਹੁਤ ਘੱਟ ਹੈ। ਅੱਜ ਦੇ ਯੁੱਗ ਵਿੱਚ 1500 ਰੁਪਏ ਨਾਲ ਰੋਜਾਨਾ ਦੀਆਂ ਦਵਾਈਆਂ ਨਹੀਂ ਆਉਂਦੀਆਂ ਤੇ ਨਾ ਹੀ ਟੈਸਟ ਹੁੰਦੇ ਹਨ ਤਾਂ ਪੂਰਾ ਮਹੀਨਾ ਗੁਜਾਰਾ ਕਿਵੇਂ ਹੋਵੇਗਾ। ਬਜੁਰਗਾਂ ਨੂੰ ਮਹਿੰਗਾਈ ਕਰਕੇ ਆ ਰਹੀਆਂ ਆਰਥਿਕ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਬੁਢਾਪਾ ਪੈਨਸ਼ਨ ਘੱਟੋ—ਘੱਟ 5000/— ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਵਿਭਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਬਨਣ ਤੇ ਤੁਰੰਤ ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਨ ਦੀ ਗਰੰਟੀ ਦਿੱਤੀ ਸੀ ਪਰ ਸਰਕਾਰ ਬਣੀ ਨੂੰ 21 ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਹੁਣ ਇਸ ਸਰਕਾਰ ਦੀ ਪੱਕੀ ਗਾਰੰਟੀ ਵੀ ਫੇਲ ਹੁੰਦੀ ਨਜ਼ਰ ਆ ਰਹੀ ਹੈ। ਜਦੋਂ ਕਿ ਗੁਆਢੀ ਸੂਬਾ ਹਰਿਆਣਾ 3000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦੇ ਰਹੀ ਹੈ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ 65 ਸਾਲਾ ਤੋਂ ਘਟਾਕੇ ਹਰੇਕ ਪੁਰਸ਼ਾਂ ਦੀ ਬੁਢਾਪਾ ਪੈਨਸ਼ਨ 60 ਸਾਲ ਦੀ ਉਮਰ ਵਿੱਚ ਲਾਈ ਜਾਵੇ। ਮਾਨ ਸਰਕਾਰ ਬਜੁਰਗਾਂ ਵਲ ਵਿਸ਼ੇਸ਼ ਧਿਆਨ ਦੇ ਕੇ ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਕੇ ਗਾਰੰਟੀ ਨੂੰ ਪੂਰਾ ਕਰਕੇ ਆਪਣਾ ਬਣਦਾ ਫਰਜ ਨਿਭਾਏ ਨਹੀਂ ਤਾਂ ਇਸ ਦਾ ਖਮਿਆਜਾ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ। ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਕਿਹਾ ਕਿ ਜਦੋਂ ਤੱਕ ਬੁਢਾਪਾ, ਵਿਧਵਾ ਅਤੇ ਅੰਗਹੀਣ ਲਈ ਪੈਨਸ਼ਨ ਵਿੱਚ ਵਾਧਾ ਨਹੀਂ ਕੀਤਾ ਜਾਂਦਾ ਉਦੋ ਤੱਕ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸੁਰਿੰਦਰ ਸਿੰਘ, ਜਗਤਾਰ ਸਿੰਘ, ਪਰਮਜੀਤ ਕੁਮਾਰ, ਬਲਬੀਰ ਸਿੰਘ, ਸੁਖਦੇਵ ਸਿੰਘ, ਜਗਜੀਤ ਸਿੰਘ, ਸੋਨੂੰ, ਸੁਖਵਿੰਦਰ ਸਿੰਘ, ਅਮਰਜੀਤ ਸਿੰਘ, ਜਗਜੀਤ ਸਿੰਘ, ਜਸਪ੍ਰੀਤ ਸਿੰਘ, ਹਰਦੀਪ ਸਿੰਘ, ਰਾਜੂ ਕੁਮਾਰ, ਸਤੀਸ਼ ਕੁਮਾਰ, ਰਾਮ ਪਾਲ ਸਿੰਘ, ਮਹਿੰਦਰ ਸਿੰਘ ਆਦਿ ਹਾਜਰ ਸਨ।

Daily Dharaledar Online News Views and Reviews


Recommended Posts