ਜਗਦੀਸ਼ ਚੰਦਰ ਬੋਸ ਦਾ ਜੀਵਨ ਨੌਜੁਆਨ ਖੋਜਕਾਰਾਂ ਦੇ ਲਈ ਪ੍ਰੇਰਣਾ - ਮੁੱਖ ਮੰਤਰੀ ਮਨੋਹਰ ਲਾਲ ਚੰਡੀਗੜ੍ਹ, 30 ਨਵੰਬਰ  ਹਰਿਆਣਾ ਦੇ ਮੁੱਖ ਮ " />

ਜਗਦੀਸ਼ ਚੰਦਰ ਬੋਸ ">
ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ   
ਮੁੱਖ ਮੰਤਰੀ ਮਨੋਹਰ ਲਾਲ ਨੇ ਜਗਦੀਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜੈਯੰਤੀ -ਤੇ ਸ਼ਰਧਾਂਜਲੀ ਅਰਪਿਤ ਕੀਤੀ
November 30, 2023
Daily-Dharaledar-Online-News-Vie

Daily Dharaledar / Punjab

ਜਗਦੀਸ਼ ਚੰਦਰ ਬੋਸ ਦਾ ਜੀਵਨ ਨੌਜੁਆਨ ਖੋਜਕਾਰਾਂ ਦੇ ਲਈ ਪ੍ਰੇਰਣਾ - ਮੁੱਖ ਮੰਤਰੀ ਮਨੋਹਰ ਲਾਲ

ਚੰਡੀਗੜ੍ਹ, 30 ਨਵੰਬਰ  ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਜੇ ਸੀ ਬੋਸ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ , ਵਾਈਏਮਸੀਏ, ਫਰੀਦਾਬਾਦ ਵਿਚ ਪ੍ਰਸਿੱਦ ਭਾਰਤੀ ਵਿਗਿਆਨਕ ਅਚਾਰਿਆ ਜਗਦੀਸ਼ ਚੰਦਰ ਬੋਸ ਦੇ 165ਵੀਂ ਜੈਯੰਤੀ ਸਮਾਰੋਹ ਵਿਚ ਸ਼ਿਰਕਤ ਕੀਤੀ। ਯੂਨੀਵਰਸਿਟੀ ਵੱਲੋਂ ਪ੍ਰਬੰਧਿਤ ਇਕ ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਨੇ ਯੂਨੀਵਰਸਿਟੀ ਪਰਿਸਰ ਵਿਚ ਜਗਦੀਸ਼ ਚੰਦਰ ਬੋਸ ਦੀ ਪ੍ਰਤਿਮਾ -ਤੇ ਮਾਲਾ ਅਰਪਣ ਅਤੇ ਪੁਸ਼ਪਾਂਜਲੀ ਅਰਪਿਤ ਕੀਤੀ। ਸ੍ਰੀ ਮਨੋਹਰ ਲਾਲ ਨੇ ਜਗਦੀਸ਼ ਚੰਦਰ ਬੋਸ ਦੇ ਯੋਗਦਾਨ -ਤੇ ਜੋਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਜੀਵਨ ਨੌਜੁਆਾਨ ਖੋਜਕਾਰਾਂ ਲਈ ਇਕ ਆਦਰਸ਼ ਹੈ, ਜਿਸ ਤੋਂ ਉਨ੍ਹਾਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਵਰਨਣਯੋਗ ਹੈ ਕਿ ਵਿਗਿਆਨ ਖੇਤਰ ਵਿਚ ਜਗਦੀਸ਼ ਚੰਦਰ ਬੋਸ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਾਲ 2018 ਵਿਚ ਯੂਨੀਵਰਸਿਟੀ ਦਾ ਨਾਂਅ ਜਗਦੀਸ਼ ਚੰਦਰ ਬੋਸ ਦੇ ਨਾਂਅ -ਤੇ ਰੱਖਿਆ ਗਿਆ ਸੀ, ਜਿਸ ਦਾ ਐਲਾਨ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 2017 ਵਿਚ ਯੂਨੀਵਰਸਿਟੀ ਵੱਲੋਂ ਪ੍ਰਬੰਧਿਤ ਇਕ ਪ੍ਰੋਗ੍ਰਾਮ ਵਿਚ ਕੀਤਾ ਸੀ। ਇਸ ਦੌਰਾਨ ਵਾਇਸ ਚਾਂਸਲਰ ਪ੍ਰੋਫੈਸਰ ਸੁਸ਼ੀਲ ਕੁਮਾਰ ਤੋਮਰ ਨੇ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦੀ ਵਿਦਿਅਕ ਅਤੇ ਵਿਕਾਸਤਮਕ ਪਹਿਲਾਂ ਦੇ ਬਾਰੇ ਵਿਚ ਜਾਣਕਾਰੀ ਵੀ ਦਿੱਤੀ। ਇਸ ਮੌਕੇ -ਤੇ ਹਰਿਆਣਾ ਦੇ ਉੱਚੇਰੀ ਸਿਖਿਆ ਮੰਤਰੀ ਸ੍ਰੀ ਮੂਲਚੰਦ ਸ਼ਰਮਾ, ਜੇ ਸੀ ਬੋਸ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੁਸ਼ੀਲ ਕੁਮਾਰ ਤੋਮਰ, ਵਿਧਾਇਕ ਨਰੇਂਦਰ ਗੁਪਤਾ, ਸ੍ਰੀਮਤੀ ਸੀਮਾ ਤ੍ਰਿਖਾ, ਯੂਨੀਵਰਸਿਟੀ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Daily Dharaledar Online News Views and Reviews


Recommended Posts