ਅੰਮ੍ਰਿਤਸਰ, 5 ਦਸੰਬਰ -  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ">
ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ   
ਸਰਕਾਰਾਂ ਦੇ ਅੜੀਅਲ ਤੇ ਨਾਂਹ ਪੱਖੀ ਰਵੱਈਏ ਕਾਰਨ ਭਾਈ ਬਲਵੰਤ ਸਿੰਘ ਰਾਜੋਆਣਾ ਸਖ਼ਤ ਫੈਸਲੇ ਲਈ ਮਜ਼ਬੂਰ ਹੋਏ - ਐਡਵੋਕੇਟ ਧਾਮੀ
December 5, 2023
Daily-Dharaledar-Online-News-Vie

Daily Dharaledar / Punjab

ਅੰਮ੍ਰਿਤਸਰ, 5 ਦਸੰਬਰ -  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ -ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਅੜੀਅਲ ਅਤੇ ਨਾਂਹ ਪੱਖੀ ਰਵੱਈਏ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਨੇ ਸਮਾਂ ਰਹਿੰਦਿਆਂ ਭਾਈ ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦਾ ਨਿਪਟਾਰਾ ਕੀਤਾ ਹੁੰਦਾ ਤਾਂ ਉਹ ਭੁੱਖ ਹੜਤਾਲ ਰੱਖਣ ਲਈ ਮਜ਼ਬੂਰ ਨਾ ਹੁੰਦੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਦੋ-ਮੈਂਬਰੀ ਵਫ਼ਦ ਨੂੰ ਮੁਲਾਕਾਤ ਤੋਂ ਰੋਕ ਕੇ ਵੀ ਇਸ ਮਾਮਲੇ ਨੂੰ ਉਲਝਣ ਵਾਲੇ ਧੱਕਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿੱਚ ਡੱਕ ਕੇ ਸਿੱਖ ਬੰਦੀਆਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ ਅਤੇ ਇੱਥੋਂ ਤੱਕ ਕਿ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਮਿਲਣ ਲਈ ਕੇਂਦਰ ਸਰਕਾਰ ਵੱਲੋਂ ਸਮਾਂ ਤੱਕ ਨਹੀਂ ਦਿੱਤਾ ਜਾ ਰਿਹਾ। ਇੰਝ ਲਗ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਇਹ ਮਿੱਥੇ ਟੀਚੇ ਅਨੁਸਾਰ ਹੀ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਸੰਵਿਧਾਨ ਦੀ ਤਰਜਮਾਨ ਹੁੰਦੀ ਤਾਂ ਸਿੱਖ ਬੰਦੀਆਂ ਦੀ ਮਾਮਲੇ ਵਿੱਚ ਮਨੁੱਖੀ ਅਧਿਕਾਰਾਂ ਦਾ ਉਲੰਘਣ ਨਾ ਹੋਣ ਦਿੰਦੀ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ ਲਗਭਗ 28 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਕਰੀਬ 17 ਸਾਲ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰਦਿਆਂ ਅੱਠ ਫੁੱਟ ਦੀ ਚੱਕੀ ਵਿੱਚ ਰਹਿ ਕੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਦੀ 2012 ਵਿੱਚ ਰਾਸ਼ਟਰਪਤੀ ਪਾਸ ਪਾਈ ਅਪੀਲ -ਤੇ 12 ਸਾਲ ਦਾ ਲੰਮਾ ਅਰਸਾ ਬੀਤ ਜਾਣ ਤੋਂ ਬਾਅਦ ਵੀ ਕੋਈ ਫੈਸਲਾ ਨਾ ਲੈਣਾ ਸਿੱਖਾਂ ਨਾਲ ਸਰਾਸਰ ਧੱਕੇਸ਼ਾਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਮੌਜੂਦਾ ਹਾਲਾਤ ਬਣਨ ਦੇਣ ਵਿੱਚ ਪਿੱਛੇ ਨਹੀਂ ਹੈ। ਭਾਈ ਰਾਜੋਆਣਾ ਦੀ ਭੁੱਖ ਹੜਤਾਲ ਨੂੰ ਰੋਕਣ ਲਈ ਯਤਨਾਂ ਵਿੱਚ ਸ੍ਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪਾਏ ਗਏ ਅੜਿਕੇ ਨਾਲ ਉਨ੍ਹਾਂ ਦਾ ਜੀਵਨ ਸੰਕਟ ਦੇ ਸਾਹਮਣੇ ਹੈ। ਜੇਕਰ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਭਾਈ ਰਾਜੋਆਣਾ ਨਾਲ ਮੁਲਾਕਾਤ ਕਰ ਲੈਂਦਾ ਤਾਂ ਇਹ ਸੰਭਾਵਨਾ ਸੀ ਕਿ ਉਹ ਅਕਾਲੀ ਆਗੂਆਂ ਨਾਲ ਵਿਚਾਰ ਚਰਚਾ ਮਗਰੋਂ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈ ਲੈਂਦੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਮਤਿ ਫ਼ਲਸਫ਼ੇ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਗਏ ਮਤੇ ਨੂੰ ਪ੍ਰਵਾਨ ਕਰਦਿਆਂ ਆਪਣੀ ਭੁੱਖ ਹੜਤਾਲ ਖਤਮ ਕਰਨ। ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਅਜੇ ਵੀ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਭਾਈ ਰਾਜੋਆਣਾ ਦੀ ਪਟੀਸ਼ਨ -ਤੇ ਤੁਰੰਤ ਫੈਸਲਾ ਕਰੇ ਨਹੀਂ ਤਾ ਬਣਨ ਵਾਲੇ ਹਾਲਾਤ ਦੀ ਜੁੰਮੇਵਾਰ ਖੁਦ ਸਰਕਾਰ ਹੋਵੇਗੀ।

Daily Dharaledar Online News Views and Reviews


Recommended Posts