ਸੈਕਟਰ 39 ’ਚ ਮੰਤਰੀਆਂ ਦੀਆਂ ਕੋਠੀਆਂ ਦੇ ਬਾਹਰ ਪਹੁੰਚੇ ਸੁਨੀਲ ਜਾਖੜ, ਪੁਲੀਸ ਨੇ ਰੋਕਿਆ    Sir ਖ਼ਿਲਾਫ਼ ਕਾਂਗਰਸ ਦਾ ਦੇਸ਼ਵਿਆਪੀ ਪ੍ਰਦਰਸ਼ਨ, Cec ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ    ਦਿੱਲੀ-ncr ’ਚ ਮਹਿਲਾਵਾਂ ਖ਼ਿਲਾਫ਼ ਅਪਰਾਧਾਂ ’ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ‘ਜਵਾਬਦੇਹੀ ਤੈਅ ਕਰਨੀ ਜ਼ਰੂਰੀ’    ਆਪ’ ਨੂੰ 2025-26 ’ਚ ਮਿਲਿਆ 12.09 ਕਰੋੜ ਦਾ ਚੰਦਾ, ਪੰਜਾਬ ਤੋਂ 5.08 ਕਰੋੜ; ਰਾਜਿੰਦਰ ਗੁਪਤਾ ਰਹੇ ਸਭ ਤੋਂ ਵੱਡੇ ਦਾਨੀ    12 ਕਿਲੋ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ, ਬਿਨਾਂ ਨੰਬਰੀ ਸਵਿਫ਼ਟ ਕਾਰ ਤੋਂ ਹੋਈ ਬਰਾਮਦਗੀ    ਪੰਥਕ ਅਸੈਂਬਲੀ ਦਾ Sgpc ਮੈਂਬਰਾਂ ਨੂੰ ਖੁੱਲ੍ਹਾ ਪੱਤਰ, ਬਹਿਰੀਨ ਤੋਂ ਆਈ ਬੀਬੀ ਮਾਮਲੇ ’ਚ 12 ਸਵਾਲਾਂ ਦੇ ਜਵਾਬ ਮੰਗੇ    ਗੋਲਡੀ ਬਰਾੜ Fbi ਦੀ ਟੌਪ-10 ਮੋਸਟ ਵਾਂਟੇਡ ਸੂਚੀ ’ਚ ਸ਼ਾਮਲ, 10 ਲੱਖ ਡਾਲਰ ਦਾ ਇਨਾਮ    ਲੁਧਿਆਣਾ ’ਚ 4 ਮਹੀਨਿਆਂ ਦਾ ਮਾਸੂਮ ਅਗਵਾ, 5 ਘੰਟਿਆਂ ’ਚ ਬਰਾਮਦ; ਸਕੀ ਚਾਚੀ ਹੀ ਨਿਕਲੀ ਮੁੱਖ ਮੁਲਜ਼ਮ    ਹਾਈ ਕੋਰਟ ਦਾ ਅਹਿਮ ਫ਼ੈਸਲਾ: ਲੰਬੀ ਸੇਵਾ ਦੇ ਆਧਾਰ ’ਤੇ ਹੀ ਮੁਲਾਜ਼ਮ ਨਹੀਂ ਹੋਵੇਗਾ ਪੱਕਾ    Lpu ਹੰਗਾਮੇ ’ਤੇ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਦੋਸ਼, ‘ਗਾਇਤਰੀ ਬਿਸ਼ਨੋਈ ਵਿਵਾਦ ਤੋਂ ਧਿਆਨ ਭਟਕਾਉਣ ਲਈ ਭੇਜੇ 400-500 ਲੋਕ’   
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
April 18, 2024
Exclusive-Initiative-Punjab-Chie

Daily Dharaledar Bureau` / Chandigarh

ਚੰਡੀਗੜ੍ਹ, ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ  ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ। 

ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ।  

ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ @TheCeoPunjab ਦੇ ਅਧਿਕਾਰਤ ਪੇਜ ‘ਤੇ ਲਾਈਵ ਹੋ ਕੇ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ਲੋਕ ਸਭਾ ਚੋਣਾਂ ਨਾਲ ਜੁੜੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਅੱਧੇ ਘੰਟੇ ਦੇ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੂੰ ਕੂਮੈਂਟ ਕਰਕੇ ਸਵਾਲ ਪੁੱਛਣ ਤੋਂ ਇਲਾਵਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਦੇ ਸਕਦਾ ਹੈ। ਸਵਾਲ ਜਾਂ ਸੁਝਾਅ ਲਾਈਵ ਦੌਰਾਨ ਵੀ ਪੁੱਛੇ ਜਾ ਸਕਦੇ ਹਨ ਜਾਂ ਸਵੇਰੇ 11 ਵਜੇ ਤੋਂ ਪਹਿਲਾਂ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਉੱਤੇ ਵੀ ਭੇਜੇ ਜਾ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਸਿਬਿਨ ਸੀ ਨੇ ਕਿਹਾ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਅਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਅਤੇ ਹਾਲ ਵਿੱਚ ਹੀ ਉਨ੍ਹਾਂ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

Exclusive Initiative Punjab Chief Electoral Officer Sibin C Will Be Live On Facebook On April 19


Recommended Posts