Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਜਸਪਾਲ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ਵੀ ਹੋਏ ‘ਆਪ’ ‘ਚ ਸ਼ਾਮਲ
May 2, 2024
Two-former-councilors-including-

Daily Dharaledar Bureau / Patiala

ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਵੱਡਾ ਹੁਲਾਰਾ ਮਿਲਿਆ ਹੈ। ‘ਆਪ’ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਸਿੰਘ ਅਬਲੋਵਾਲ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ। ਅਬਲੋਵਾਲ ਦਾ ਅਕਾਲੀ ਦਲ ਛੱਡਣਾ ਯਕੀਨੀ ਤੌਰ ‘ਤੇ ਪਾਰਟੀ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ ‘ਆਪ’ ‘ਚ ਆਉਣ ਨਾਲ ਪਟਿਆਲਾ ‘ਚ ਡਾ. ਬਲਬੀਰ ਦੀ ਸਥਿਤੀ ਹੋਰ ਵੀ ਮਜ਼ਬੂਤ ਹੋਵੇਗੀ।

ਉਨ੍ਹਾਂ ਦੇ ਨਾਲ ਜਸਪਾਲ ਸਿੰਘ ਕਲਿਆਣ (ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਅਤੇ ਰਵਿੰਦਰਪਾਲ ਸਿੰਘ ਉਰਫ਼ ਜੌਨੀ ਕੋਹਲੀ (ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ) ਵੀ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਬਲਦੇਵ ਸਿੰਘ ਬਠੋਈ (ਚੇਅਰਮੈਨ ਬਲਾਕ ਸੰਮਤੀ ਸਨੌਰ), ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ (ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ) ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

Two former councilors including jaspal kalyan also joined aap


Recommended Posts