Da ਮਾਮਲੇ ਦੀ ਸੁਣਵਾਈ ਕਰਨ ਵਾਲੇ ਜਸਟਿਸ ਮਿਸ਼ਰਾ ਹੁਣ ਸੰਭਾਲਣਗੇ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ    ਹਮਾਰੇ ਰਾਮ’ ਨਾਟਕ ਬਠਿੰਡਾ ਵਿਖੇ ਪੇਸ਼ ਕੀਤਾ ਗਿਆ*    ਆਰਮੀ ਰਿਕਰੂਟਮੈਂਟ ਦਫ਼ਤਰ ਪਟਿਆਲਾ ਵੱਲੋਂ ਜ਼ੋਨਲ ਰਿਕਰੂਟਮੈਂਟ ਦਫ਼ਤਰ ਜਲੰਧਰ ਦੀ ਅਗਵਾਈ ਹੇਠ 10 ਰੋਜ਼ਾ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸੰਪੰਨ    ਤੇਜਿੰਦਰ ਮਹਿਤਾ ਨੇ ਕੀਤਾ ਓਪਨ ਜਿਮ ਦਾ ਉਦਘਾਟਨ -ਬਾਰਾਦਰੀ ਬਾਗ ਵਿਖੇ ਐਮਸੀ ਜੱਗੀ ਦੀਆਂ ਕੋਸ਼ਿਸ਼ਾਂ ਨਾਲ ਮੰਗ ਹੋਈ ਪੂਰੀ    ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.     ਗੁੰਮਸ਼ੁਦਾ ਬੱਚੀ ਦੇ ਵਾਰਸਾਂ ਦੀ ਭਾਲ, 10 ਸਤੰਬਰ ਤੱਕ ਸੰਪਰਕ ਕਰਨ ਦੀ ਅਪੀਲ    ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਮਿਲੀ ਵੱਡੀ ਆਰਥਿਕ ਰਾਹਤ    ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼    ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਭਾਰੀ ਟਰਬੂਲੈਂਸ ਦਾ ਸ਼ਿਕਾਰ, ਸੁਰੱਖਿਅਤ ਲੈਂਡਿੰਗ ਨਾਲ ਟਲਿਆ ਵੱਡਾ ਹਾਦਸਾ    ਸ਼ੇਖ ਹਸੀਨਾ ਦੇ ਵਰਚੁਅਲ ਸੰਬੋਧਨ 'ਤੇ ਭਾਰਤ ਦਾ ਸਪੱਸ਼ਟ ਰੁਖ, ਸਰਕਾਰ ਨੇ ਕਿਹਾ– ਪ੍ਰੋਗਰਾਮ ਨਾਲ ਕੋਈ ਅਧਿਕਾਰਕ ਸਬੰਧ ਨਹੀਂ   
Amritpal Singh ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼
May 10, 2024
Amritpal-Singh-Will-Fill-Nominat

Daily Dharaledar Bureau / Punjab

ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਨੇ ਕੱਟੜਪੰਥੀ ਸਿੱਖ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੋਕ ਸਭਾ ਚੋਣਾਂ (Lok Sabha Election 2024) ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਸਾਰੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਇਸ ਜਵਾਬ ’ਤੇ ਹਾਈ ਕੋਰਟ (Punjab and Haryana High Court) ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਦਰਅਸਲ ਅੰਮ੍ਰਿਤਪਾਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਜੇਲ੍ਹ 'ਚ ਹੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਪੂਰੀ ਕਰਨਗੇ। ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਨਾਮਜ਼ਦਗੀ ਕਾਗਜ਼ ਭਰਨ ਦਾ ਕੰਮ ਪੂਰਾ ਹੋ ਜਾਵੇਗਾ। ਇਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨੇ ਪੈਣਗੇ। ਇਸ ਲਈ ਉਸ ਨੂੰ 7 ਦਿਨਾਂ ਦੀ ਪੈਰੋਲ ਨਹੀਂ ਦਿੱਤੀ ਜਾਵੇਗੀ। ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਨੂੰ ਪਿਛਲੇ ਸਾਲ 23 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਕੌਮੀ ਸੁਰੱਖਿਆ ਐਕਟ (NAS), 1980 ਤਹਿਤ ਹਿਰਾਸਤ 'ਚ ਲਿਆ ਗਿਆ ਸੀ। ਇਸ ਸਾਲ 13 ਮਾਰਚ ਨੂੰ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਵੱਲੋਂ ਐਨਐਸਏ ਐਕਟ ਤਹਿਤ ਇੱਕ ਹੋਰ ਹਿਰਾਸਤੀ ਹੁਕਮ ਪਾਸ ਕੀਤਾ ਗਿਆ ਸੀ।

Amritpal Singh Will Fill Nomination Papers From Dibrugarh Jail


Recommended Posts