ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਕਾਂਗਰਸ ਅਤੇ 'ਆਪ' ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਪੰਜਾਬੀਆਂ ਤੱਕ ਨਹੀਂ ਪਹੁੰਚਣ ਦੇਂਦੀ : ਡਾ: ਸੁਭਾਸ਼ ਸ਼ਰਮਾ
May 17, 2024
Congress-And-aap-Will-Not-Let-Th

ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ

ਡਾ: ਸ਼ਰਮਾ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਸ. ਗੁਰਿੰਦਰ ਸਿੰਘ ਢਿੱਲੋਂ ਤੋਂ ਵੀ ਲਿਆ ਅਸ਼ੀਰਵਾਦ

Daily Dharaledar Bureau / Banga

ਬੰਗਾ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ਵਿੱਚ ਦੋ ਦਹਾਕਿਆਂ ਤਕ ਚੱਲੇ ਅਤਿਵਾਦ ਦਾ ਮੁੱਦਾ ਉਠਾਉਂਦਿਆਂ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਤੋਂ ਪੀੜਤ ਪੰਜਾਬੀਆਂ ਦਾ ਦਰਦ ਸੰਸਦ ਵਿੱਚ ਉਠਾਇਆ ਜਾਵੇਗਾ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਅੱਜ ਬੰਗਾ ਅਤੇ ਬਹਿਰਾਮ ਵਿੱਚ ਚੋਣ ਰੈਲੀਆਂ ਵਿਚ ਬੋਲਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾਈ ਸੀ ਅਤੇ ਦੰਗਾਕਾਰੀਆਂ ਨੂੰ ਜੇਲ੍ਹ ਭੇਜਣ ਦਾ ਕੰਮ ਸ਼ੁਰੂ ਕਿੱਤਾ, ਇਸੇ ਤਰਜ਼ 'ਤੇ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਵੀ ਸੰਸਦ 'ਚ ਉਠਾਇਆ ਜਾਵੇਗਾ। ਇਸ ਮੌਕੇ ਆਪਣੇ ਸੰਬੋਧਨ ਵਿਚ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਵੇਂ ਪੰਜਾਬ ਵਿਚੋਂ ਅੱਤਵਾਦ ਲਗਭਗ ਖ਼ਤਮ ਹੋ ਚੁੱਕਾ ਹੈ ਪਰ ਕਈ ਦਹਾਕਿਆਂ ਬਾਅਦ ਵੀ ਇਸ ਨਾਲ ਪੀੜਤ ਪੰਜਾਬੀਆਂ ਦੇ ਜ਼ਖ਼ਮ ਅਜੇ ਵੀ ਤਾਜ਼ਾ ਹਨ | ਇਸ ਗੰਭੀਰ ਮੁੱਦੇ 'ਤੇ ਅੱਜ ਤਕ ਕਾਂਗਰਸ, ਅਕਾਲੀ ਦਲ ਅਤੇ 'ਆਪ' ਨੇ ਪੀੜਤਾਂ ਦਾ ਸਹੀ ਸਰਵੇ ਵੀ ਨਹੀਂ ਕੀਤਾ । ਭਾਜਪਾ ਪੂਰੇ ਸੂਬੇ ਦੇ ਸਹਿਯੋਗ ਅਤੇ ਆਸ਼ੀਰਵਾਦ ਨਾਲ ਇਸ ਕੰਮ ਨੂੰ ਪੂਰਾ ਕਰੇਗੀ।

ਬਹਿਰਾਮ ਅਤੇ ਕੁਲਥਮ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਅਤੇ ਹੁਣ ਭਗਵੰਤ ਮਾਨ ਸਰਕਾਰ ਨੇ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਣ ਨਹੀਂ  ਦਿੱਤਾ। ਪੰਜਾਬ ਦੇ ਪਿੰਡਾਂ ਵਿੱਚ ਆਯੂਸ਼ਮਾਨ ਕਾਰਡ ਵੀ ਨਹੀਂ ਬਣੇ। ਕੱਚੇ ਘਰਾਂ ਵਿੱਚ ਰਹਿਣ ਵਾਲੇ ਗਰੀਬਾਂ ਦਾ ਧਿਆਨ ਨਹੀਂ ਰੱਖਿਆ ਗਿਆ। ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਕਰ ਰਹੇ ਹਨ ਪਰ ਇੱਥੋਂ ਦੀਆਂ ਸਰਕਾਰਾਂ ਉਨ੍ਹਾਂ ਤੱਕ ਮਦਦ ਨਹੀਂ ਪਹੁੰਚਣ ਦਿੰਦੀਆਂ। ਇਸ ਲਈ ਤੁਸੀਂ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਹੈ, ਹੁਣ ਭਾਜਪਾ ਨੂੰ ਮੌਕਾ ਦਿਓ। ਡਾ: ਸ਼ਰਮਾ ਨੇ ਕਿਹਾ ਕਿ ਕੇਂਦਰੀ ਸਕੀਮਾਂ ਦਾ ਲਾਭ ਇਸ ਲੋਕ ਸਭਾ ਹਲਕੇ ਦੇ ਲੋਕਾਂ ਤੱਕ ਉਦੋਂ ਹੀ ਪਹੁੰਚੇਗਾ ਜਦੋਂ ਇੱਥੋਂ ਭਾਜਪਾ ਦਾ ਸੰਸਦ ਮੈਂਬਰ ਜਿੱਤੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਅਤੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਲਈ ਭਾਜਪਾ ਦਾ ਇੱਥੋਂ ਜਿੱਤਣਾ ਬਹੁਤ ਜ਼ਰੂਰੀ ਹੈ।

ਅੱਜ ਡਾ: ਸੁਭਾਸ਼ ਸ਼ਰਮਾ ਨੇ ਬੰਗਾ, ਬਹਿਰਾਮ ਅਤੇ ਕੁਲਥਮ ਵਿੱਚ ਦਰਜਨ ਤੋਂ ਵੱਧ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ। ਚੋਣ ਪ੍ਰਚਾਰ ਦੌਰਾਨ ਜਨਤਾ ਭਾਜਪਾ ਨੂੰ ਲੈ ਕੇ ਕਾਫੀ ਉਤਸ਼ਾਹਿਤ ਨਜ਼ਰ ਆ ਰਹੀ ਸੀ। ਸਵੇਰੇ ਡਾ: ਸੁਭਾਸ਼ ਸ਼ਰਮਾ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸ਼੍ਰੀ ਵਿਜੇ ਰੁਪਾਨੀ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਸਰਦਾਰ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ।

Congress And aap Will Not Let The Benefits Of Modi Government s Schemes Reach Punjabis Dr Subhash Sharma


Recommended Posts