*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਭਾਜਪਾ ਤੋਂ ਹਰੇਕ ਵਰਗ ਖ਼ੁਸ਼, ਪੰਜਾਬ ’ਚ 13 ਦੀਆਂ 13 ਸੀਟਾਂ ਜਿੱਤਾਂਗੇ : ਮੁੱਖ ਮੰਤਰੀ ਪੁਸ਼ਕਰ ਧਾਮੀ
May 27, 2024
-13-13-9-

Daily Dharaledar Bureau / Punjab

ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ 13 ਦੀਆਂ 13 ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ। ਇਸ ਵਾਰ ਪੰਜਾਬ ’ਚ ਭਾਜਪਾ ਨੂੰ ਹਰੇਕ ਵਰਗ ਰਾਹੀਂ ਖੁਸ਼ੀ, ਉਤਸ਼ਾਹ ਅਤੇ ਸਮਰਥਨ ਦੇਖਣ ਨੂੰ ਮਿਲ ਰਿਹਾ ਹੈ ਤੇ ਪੰਜਾਬ ਦੇ ਲੋਕ ਅੱਗੇ ਆ ਕੇ ਨਵਾਂ ਇਤਿਹਾਸ ਬਣਾਉਣਗੇ। ਉਹ ਐਤਵਾਰ ਨੂੰ ਰਾਜਪੁਰਾ ਵਿਖੇ ਭਾਜਪਾ ਹਲਕਾ ਇੰਚਾਰਜ ਜਗਦੀਸ਼ ਜੱਗਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਮੁੱਖ ਮੰਤਰੀ ਧਾਮੀ ਨੇ ਕਿਹਾ ਕਿ ਪੰਜਾਬ ’ਚ ਸਾਰੇ ਵਰਗਾਂ ਦਾ ਬਰਾਬਰ ਵਿਕਾਸ ਹੋ ਰਿਹਾ ਹੈ। ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰ ਸਰਕਾਰ ’ਤੇ ਪੰਜਾਬ ਦੇ 9 ਹਜ਼ਾਰ ਕਰੋੜ ਰੁਪਏ ਰੋਕੇ ਜਾਣ ਦੇ ਦਿੱਤੇ ਬਿਆਨ ਸਬੰਧੀ ਧਾਮੀ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਕਾਰਜ ਪ੍ਰਣਾਲੀ ਹੈ। 

ਪੂਰੇ ਦੇਸ਼ ਦੇ ਸੰਪੂਰਨ ਵਿਕਾਸ ਲਈ ਉਹ ਲਗਾਤਾਰ ਬਿਨਾਂ ਕਿਸੇ ਭੇਦਭਾਵ ਦੇ ਯਤਨ ਕਰ ਰਹੇ ਹਨ। ਕੇਂਦਰ ਸਰਕਾਰ ਨੇ ਕਦੇ ਵੀ ਪੰਜਾਬ ਅਤੇ ਦਿੱਲੀ ਵਰਗੇ ਸੂਬਿਆਂ ਦਾ ਪੈਸਾ ਨਹੀਂ ਰੋਕਿਆ ਸਗੋਂ ਇਹ ਸਰਕਾਰਾਂ ਕੇਂਦਰ ਵੱਲੋਂ ਭੇਜੇ ਗਏ ਫੰਡਾਂ ਦੇ ਪੈਸਿਆਂ ਦਾ ਸਹੀ ਇਸਤੇਮਾਲ ਨਹੀਂ ਕਰਦੀਆਂ। ਇਸ ਮੌਕੇ ਹਲਕਾ ਇੰਚਾਰਜ ਜਗਦੀਸ਼ ਜੱਗਾ, ਪ੍ਰਦੀਪ ਨੰਦਾ, ਐਡਵੋਕੇਟ ਇਕਬਾਲ ਕੰਬੋਜ਼, ਐਡਵੋਕੇਟ ਕਿਸ਼ਨ ਸਿੰਘ, ਡਾ: ਨੰਦ ਲਾਲ, ਸ਼ਾਂਤੀ ਸਪਰਾ, ਯਸ਼ ਟੰਡਨ ਤੇ ਤਰਲੋਕ ਚਾਵਲਾ ਸਮੇਤ ਹੋਰਨਾਂ ਨੇ ਮੁੱਖ ਮੰਤਰੀ ਧਾਮੀ ਦਾ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ।

Powered by Froala Editor

13 13 9


Recommended Posts