ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਜਸਟਿਸ ਜ਼ੋਰਾ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਦੀ ਹਮਾਇਤ ਦਾ ਐਲਾਨ
May 27, 2024
Justice-Zora-Singh-Announced-His

Daily Dharaledar Bureau / Moga

ਆਮ ਆਦਮੀ ਪਾਰਟੀ ਦੇ ਸਾਬਕਾ ਜਨਰਲ ਸਕੱਤਰ ਤੇ ਹਾਈ ਕੋਰਟ ਦੇ ਸਾਬਕਾ ਜਸਟਿਸ ਜ਼ੋਰਾ ਸਿੰਘ ਨੇ ‘ਆਪ’ ਖਿਲਾਫ਼ ਝੰਡਾ ਬੁਲੰਦ ਕੀਤਾ ਹੈ। ਐਤਵਾਰ ਨੂੰ ਉਨ੍ਹਾਂ ਵੱਲੋਂ ਮੋਗਾ ਦੇ ਕਿੰਗਡਮ ਹੋਟਲ ਵਿਖੇ ਪ੍ਰੈਸ ਕਾਨਫਰੰਸ ਕਰ ਕੇ ਪਾਰਟੀ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਮਲੋਆ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਜਸਟਿਸ ਜ਼ੋਰਾ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੇਰੀਆਂ ਤੇ ਆਮ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ ਜਿਸ ਕਾਰਨ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਾਰਟੀ ਛੱਡ ਚੁੱਕੇ ਹਨ। ਜਸਟਿਸ ਜ਼ੋਰਾ ਸਿੰਘ ਨਾਲ ਪ੍ਰੈਸ ਕਾਨਫਰੰਸ ਦੌਰਾਨ ਲੋਕ ਰਾਜ ਸੰਗਠਨ ਦੇ ਪ੍ਰਧਾਨ ਮਨਜੀਤ ਸਿੰਘ ਰੰਧਾਵਾ ਵੀ ਮੌਜੂਦ ਸਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਮੁੱਢਲੇ ਫਰਜ਼ ਤੋਂ ਭਟਕ ਗਈ ਹੈ। ਉਹ ਭ੍ਰਿਸ਼ਟਾਚਾਰ ਮੁਕਤ ਸਮਾਜ, ਨਸ਼ਾਖੋਰੀ ਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੇ ਵਾਅਦਿਆਂ ਨਾਲ ਸੱਤਾ 'ਚ ਆਈ ਸੀ ਪਰ ਅਜਿਹਾ ਕੁਝ ਨਹੀਂ ਹੋ ਸਕਿਆ। ਇੰਨਾ ਹੀ ਨਹੀਂ ਪਾਰਟੀ ਦੇ ਪੁਰਾਣੇ ਆਗੂਆਂ ਤੇ ਵਰਕਰਾਂ ਨੂੰ ਪਾਸੇ ਕਰ ਕੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਲਿਆਂਦਾ ਜਾ ਰਿਹਾ ਹੈ ਜਿਸ ਨੂੰ ਉਹ ਪਹਿਲਾਂ ਭ੍ਰਿਸ਼ਟ ਕਹਿੰਦੇ ਸਨ। ਇਸ ਲਈ ਉਨ੍ਹਾਂ ‘ਆਪ’ ਉਮੀਦਵਾਰ ਦੀ ਹਮਾਇਤ ਕਰਨ ਦੀ ਬਜਾਏ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਮਲੋਆ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਜਸਟਿਸ ਜ਼ੋਰਾ ਸਿੰਘ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਹਨ। ਉਹ 2015 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਮੇਟੀ ਦੇ ਚੇਅਰਮੈਨ ਰਹੇ ਹਨ। ਇੰਨਾ ਹੀ ਨਹੀਂ ਉਹ 2019 ਤੋਂ ਪਹਿਲਾਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ ਤੇ 2019 'ਚ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਲੜੀ ਸੀ। ਉਹ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੇ ਚਾਹਵਾਨ ਸਨ ਤੇ ਪਿਛਲੇ ਕੁਝ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਪਰ ਅੱਜ ਉਨ੍ਹਾਂ ਦਾ ਗੁੱਸਾ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ।

Powered by Froala Editor

Justice Zora Singh Announced His Support For The Independent Candidate


Recommended Posts