ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ
June 7, 2024
Decided-To-Stay-Away-From-Party-

ਕਿਸਾਨੀ ਤੇ ਪੰਥ ਦਾ ਭਰੋਸਾ ਹਾਸਲ ਕਰਨ ਲਈ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਇਆਲੀ

Daily Dharaledar Bureau / Ludhiana

ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ,  ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ। ਜਿਸ ਕਾਰਨ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਲੈ ਕੇ ਮੌਜੂਦਾ ਲੋਕ ਸਭਾ  ਚੋਣਾਂ ਵਿੱਚ ਜਿਆਦਾਤਰ ਹਲਕਿਆਂ ਅੰਦਰ ਉਮੀਦਵਾਰਾਂ ਨੂੰ ਜਮਾਨਤਾਂ ਜਬਤ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਿਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਵਿਸ਼ੇਸ਼ ਮਿਲਨੀ ਦੌਰਾਨ ਕੀਤਾ। ਉਹਨਾਂ ਕਿਹਾ ਕਿ ਸੂਬੇ ਅੰਦਰ ਲਗਾਤਾਰ 10 ਸਾਲ ਦੇ ਰਾਜ ਤੋਂ ਬਾਅਦ ਪਾਰਟੀ ਲੋਕ ਭਾਵਨਾਵਾਂ ਦੇ ਉਲਟ ਲਗਾਤਾਰ ਗਲਤ ਫੈਸਲੇ ਲੈਂਦੀ ਰਹੀ ਅਤੇ ਰਾਸ਼ਟਰਪਤੀ ਦੀ ਚੋਣ ਸਮੇਂ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪਾਰਟੀ ਵੱਲੋਂ ਗਲਤ ਫੈਸਲਾ ਲਿਆ ਗਿਆ, ਜਿਸ ਦਾ ਮੇਰੇ ਵੱਲੋਂ ਕਿਸਾਨਾਂ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਚੋਣ ਦਾ ਬਾਈਕਾਟ ਕਰਕੇ ਸਖਤ ਵਿਰੋਧ ਵੀ ਦਰਜ ਕਰਵਾਇਆ ਗਿਆ। 

ਵਿਧਾਇਕ ਇਆਲੀ ਨੇ ਕਿਹਾ ਕਿ  ਸ਼੍ਰੋਮਣੀ ਅਕਾਲੀ ਦਲ ਦੇ ਦੋ ਮਜਬੂਤ ਪੱਖ ਪੰਥ ਅਤੇ ਕਿਸਾਨੀ ਰਹੇ ਹਨ ਅਤੇ ਜਦੋਂ ਕੇਂਦਰ ਦੇ ਤਿੰਨ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਤਾਂ ਉਸ ਵੇਲੇ ਵੀ ਪਾਰਟੀ ਕਿਸਾਨੀ ਮੁੱਦੇ ਤੇ ਸਹੀ ਸਮੇਂ ਤੇ ਫੈਸਲਾ ਨਹੀਂ ਲੈ ਸਕੀ। ਉਹਨਾਂ ਕਿਹਾ ਕਿ ਝੂੰਦਾ ਕਮੇਟੀ ਦੀਆਂ ਸਿਫਾਰਿਸ਼ ਦੀਆਂ ਸਿਫਾਰਸ਼ਾਂ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਪਿਛਲੇ ਦੋ ਸਾਲ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਸੀ ਪਰੰਤੂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦਾ ਵਫ਼ਾਦਾਰ ਸਿਪਾਹੀ ਹੋਣ ਦੇ ਨਾਤੇ ਪੂਰੀ ਮਿਹਨਤ ਨਾਲ ਅਕਾਲੀ ਉਮੀਦਵਾਰ ਨੂੰ ਜਿਤਾਉਣ ਲਈ ਕੰਮ ਕੀਤਾ, ਪਰੰਤੂ ਨਤੀਜੇ ਸਭ ਦੇ ਸਾਹਮਣੇ ਰਹੇ। ਵਿਧਾਇਕ ਇਆਲੀ ਨੇ ਕਿਹਾ ਕਿ ਪੰਜਾਬ ਅੰਦਰ ਹਮੇਸ਼ਾ ਪੰਥਕ ਸੋਚ ਮਜਬੂਤ ਰਹੀ ਹੈ ਅਤੇ ਪਾਰਟੀ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਣਨ ਵਿੱਚ ਅਸਫਲ ਰਹੀ, ਜਿਸ ਦਾ ਖਮਿਆਜ਼ਾ ਪਾਰਟੀ ਨੂੰ ਭੁਗਤਨਾ ਪਿਆ।  ਇਆਲੀ ਨੇ ਕਿਹਾ ਕਿ ਪਾਰਟੀ ਅੰਦਰ ਆਏ ਇਸ ਨਿਘਾਰ ਦਾ ਮੰਥਨ ਕਰਨ ਲਈ 2022 ਵਿੱਚ ਬਣਾਈ ਝੂੰਦਾਂ ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ ਲਾਗੂ ਨਾ ਹੋਣ ਸਬੰਧੀ ਪਾਰਟੀ ਪ੍ਰਧਾਨ ਨਾਲ ਕਈ ਵਾਰ ਮਿਲ ਕਿ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ,  ਕਿ ਲੀਡਰਸ਼ਿਪ ਆਪਣੇ ਨਿੱਜੀ ਹਿੱਤ ਤਿਆਗ ਕੇ ਪਾਰਟੀ ਦੇ ਭਲੇ ਲਈ ਕੰਮ ਕਰੇ। ਉਹਨਾਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਦੇ ਵਫਾਦਾਰ ਸਿਪਾਹੀ ਰਹੇ ਹਨ , ਪ੍ਰੰਤੂ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ  ਪਾਰਟੀ ਦੀਆਂ ਗਤੀਵਿਧੀਆਂ  ਤੋਂ ਦੂਰ ਰਹਿਣਗੇ।

ਇਆਲੀ ਨੇ ਕਿਹਾ ਕਿ ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।

Powered by Froala Editor

Decided To Stay Away From Party Activities Till Implementation Of Jhunda Committee Report


Recommended Posts