ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ   
ਜਲੰਧਰ ਜ਼ਿਮਨੀ ਚੋਣ 'ਚ ਆਏ ਦਿਨ 'ਆਪ' ਦਾ ਵਧਦਾ ਜਾ ਰਿਹਾ ਹੈ ਗਰਾਫ਼, ਕਾਂਗਰਸ-ਭਾਜਪਾ ਦੇ ਅਹੁਦੇਦਾਰ 'ਆਪ' 'ਚ ਹੋਏ ਸ਼ਾਮਲ
July 3, 2024
Aap-s-Graph-Is-Increasing-Day-By

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ

ਪੂਰਾ ਜਲੰਧਰ ਆਮ ਆਦਮੀ ਪਾਰਟੀ ਦੇ ਹੱਕ 'ਚ, 2022 ਦੀ ਤਰ੍ਹਾਂ ਅਸੀਂ ਇਸ ਵਾਰ ਵੀ ਵੱਡੇ ਫ਼ਰਕ ਨਾਲ ਜਿੱਤਾਂਗੇ - ਭਗਵੰਤ ਮਾਨ

Daily Dharaledar Bureau / Jalandhar

ਜਲੰਧਰ, 3 ਜੁਲਾਈ

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। 'ਆਪ' ਨੇ ਜਲੰਧਰ ਪੱਛਮੀ 'ਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਕਾਂਗਰਸ ਤੇ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਪਾਰਟੀ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ।

ਕਾਂਗਰਸ ਦੇ ਕੌਂਸਲਰ ਤਰਸੇਮ ਲਖੋਤਰਾ, ਅਨਮੋਲ ਗ੍ਰੋਵਰ ਅਤੇ ਸੀਨੀਅਰ ਕਾਂਗਰਸੀ ਲੀਡਰ ਕਮਲ ਲੋਚ ਆਪਣੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਹੋ ਗਏ।

ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਵਾਰਡ ਨੰਬਰ 40 ਤੋਂ ਭਾਜਪਾ ਦੇ ਸੀਨੀਅਰ ਆਗੂ ਵਿਰੇਸ਼ ਮਿੰਟੂ ਵੀ ਆਪ 'ਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। 

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਡੱਟ ਕੇ ਖੜੇ ਹਨ। ਉਨ੍ਹਾਂ ਕਿਹਾ ਕਿ ਇਹ ਚੋਣ ਨਹੀਂ ਹੋਣੀ ਸੀ, ਪਰ ਪਿਛਲਾ ਵਿਧਾਇਕ ਦਲ ਬਦਲੂ ਤੇ ਲਾਲਚੀ ਨਿਕਲਿਆ ਅਤੇ ਉਸ ਨੇ ਲੋਕਾਂ ਨਾਲ ਧੋਖਾ ਕੀਤਾ। ਜਿਸ ਦੀ ਵਜ੍ਹਾ ਕਰਕੇ ਅੱਜ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਇਸ ਚੋਣ ਉੱਤੇ ਖ਼ਰਚ ਹੋ ਰਹੇ ਹਨ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਜਲੰਧਰ ਪੱਛਮੀ ਦੇ ਲੋਕ ਆਪ ਉਮੀਦਵਾਰ ਮੋਹਿੰਦਰ ਭਗਤ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਧੋਖੇਬਾਜ਼ਾਂ ਨੂੰ ਇਸ ਧੋਖਾਧੜੀ ਦਾ ਠੋਕਵਾਂ ਜਵਾਬ ਦੇਣਗੇ ।

Powered by Froala Editor

Aap s Graph Is Increasing Day By Day In Jalandhar By election Office Bearers Of Congress bjp Have Joined Aap


Recommended Posts