ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ   
ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਦਾ ਲਗਾਤਾਰ ਵਧਦਾ ਜਾ ਰਿਹਾ ਹੈ ਗਰਾਫ਼
July 6, 2024
Aap-s-Graph-Is-Continuously-Incr

Daily Dharaledar Bureau / Jalandhar

ਜਲੰਧਰ, 6 ਜੁਲਾਈ

ਆਮ ਆਦਮੀ ਪਾਰਟੀ 'ਆਪ' ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਇਕ ਵਾਰ ਫਿਰ ਆਪ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸ਼ਨੀਵਾਰ ਨੂੰ ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਅਤੇ ਦੀਪਕ ਭਗਤ ਆਪਣੇ ਸੈਂਕੜੇ ਸਾਥੀਆਂ ਨਾਲ ਆਪ 'ਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਦੋਵਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ 'ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਦੋਵਾਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੀ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ 'ਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ।

ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ। ਉਨ੍ਹਾਂ ਕਿਹਾ ਕਿ 2022 ਦੀ ਵਿਧਾਨ ਸਭਾ ਚੋਣਾਂ ਦੌਰਾਨ ਜਲੰਧਰ ਦੇ ਲੋਕਾਂ ਨੇ 'ਆਪ' ਉਮੀਦਵਾਰ ਨੂੰ ਜਿਤਾਇਆ ਸੀ। ਇਸ ਲਈ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਵਿਧਾਨ ਸਭਾ ਭੇਜਣਗੇ। 

ਉਨ੍ਹਾਂ ਕਿਹਾ ਕਿ ਮੋਹਿੰਦਰ ਭਗਤ ਇਕ ਇਮਾਨਦਾਰ ਆਗੂ ਹਨ। ਵਿਧਾਇਕ ਬਣਨ ਤੋਂ ਬਾਅਦ ਉਹ ਜਲੰਧਰ ਪੱਛਮੀ ਦਾ ਤਨਦੇਹੀ ਨਾਲ ਵਿਕਾਸ ਕਰਨਗੇ ਅਤੇ ਸਾਰੇ ਰੁਕੇ ਹੋਏ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕਰਾਉਣਗੇ।

Powered by Froala Editor

Aap s Graph Is Continuously Increasing Before The Jalandhar By election


Recommended Posts