ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਤੇ ਸਮਾਜ ਸੇਵੀ ਕੁਲਵੰਤ ਸਿੰਘ 'ਆਪ' ਵਿੱਚ ਸ਼ਾਮਲ
September 20, 2024
Congress-Leader-And-President-Of

ਬਰਨਾਲਾ 'ਚ ਮਜ਼ਬੂਤ ਹੋਈ ਆਪ, ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਦਾ ਪਾਰਟੀ 'ਚ ਕੀਤਾ ਸਵਾਗਤ

Daily Dharaledar Bureau / Barnala

ਚੰਡੀਗੜ੍ਹ/ਬਰਨਾਲਾ, 20 ਸਤੰਬਰ


 ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ।

 ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਦੋਵਾਂ ਆਗੂਆਂ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕੀਤਾ।  ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਬਰਨਾਲਾ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ। ਇਸ 'ਤੇ ਕੁਝ ਦਿਨਾਂ 'ਚ ਉਪ ਚੋਣਾਂ ਹੋਣੀਆਂ ਹਨ।

ਪੰਜਾਬ ਵਿੱਚ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਰਾਮਨਵਾਸੀਆ ਅਤੇ ਕੁਲਵੰਤ ਸਿੰਘ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।  ਦੋਵਾਂ ਆਗੂਆਂ ਨੇ ਸੂਬੇ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਯਤਨਾਂ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਲੋਕ ਹਿਤੈਸ਼ੀ ਅਤੇ ਪੰਜਾਬ ਪੱਖੀ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਆਪ ਪਰਿਵਾਰ ਦਿਨ-ਬ-ਦਿਨ ਵਧ ਰਿਹਾ ਹੈ। ਅਸੀਂ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਬਣਾਉਣ ਲਈ ਵਚਨਬੱਧ ਹਾਂ।  ਸਾਡਾ ਕੰਮ ਲੋਕਾਂ ਨੂੰ ਆਕਰਸ਼ਿਤ ਕਰ ਰਿਹਾ ਹੈ।

Powered by Froala Editor

Congress Leader And President Of Barnala Constituency Gurjit Singh Ramnavasia And Social Activist Kulwant Singh Joined Aap


Recommended Posts