ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਪੀ.ਜੀ.ਆਰ.ਐਸ. ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ 'ਤੇ ਜ਼ੋਰ
February 5, 2025
-

Rajni / Patiala

Repoter..Rajni

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਪੀ.ਜੀ.ਆਰ.ਐਸ. ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ 'ਤੇ ਜ਼ੋਰ

ਪਟਿਆਲਾ, 5 ਫਰਵਰੀ:

                ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਪੀ.ਜੀ.ਆਰ.ਐਸ ਪੋਰਟਲ ਦੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

            ਇਸ ਮੌਕੇ ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ. ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਹਰ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ, ਸਾਨੂੰ ਇਸ ਬਾਰੇ ਵਧੇਰੇ ਸਤਰਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ.’ਤੇ ਆਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ। ਉਹਨਾਂ ਇਸ ਗੱਲ ’ਤੇ ਵੀ ਮੁੜ ਜ਼ੋਰ ਦਿੰਦਿਆਂ ਕਿਹਾ ਕਿ ਹਰ ਵਿਭਾਗ ਦੇ ਅਧਿਕਾਰੀ ਨੂੰ ਹੋਰ ਕੰਮਾਂ ਦੇ ਨਾਲ-ਨਾਲ ਇਹਨਾਂ ਸ਼ਿਕਾਇਤਾਂ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ, ਤਾਂ ਜੋ ਇਹਨਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਹੋ ਸਕੇ।

               ਡਾ. ਨਵਜੋਤ ਸ਼ਰਮਾ ਨੇ ਰੈਵਿਨਊ, ਕਰ ਕੇ ਆਬਕਾਰੀ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿਹਤ ਵਿਭਾਗ, ਕਿਰਤ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਵਣ ਵਿਭਾਗ, ਟਰਾਂਸਪੋਰਟ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਪੀ.ਜੀ.ਆਰ.ਐਸ. ਦੇ ਨੋਡਲ ਅਫ਼ਸਰਾਂ ਨਾਲ ਬੈਠਕ ਕਰਦਿਆਂ ਕਿਹਾ ਕਿ ਕੱਲ੍ਹ ਤੱਕ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੀਆਂ ਸਮਾਂ ਲੰਘ ਚੁੱਕੀਆਂ ਸ਼ਿਕਾਇਤਾਂ ਸਬੰਧੀ ਫਾਈਨਲ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਜਮ੍ਹਾਂ ਕਰਵਾਉਣੀ ਯਕੀਨੀ  ਬਣਾਉਣ। ਉਹਨਾਂ ਸਾਰੇ ਨੋਡਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਇਸ ਕੰਮ ਵਿਚ ਦੇਰੀ ਹੋਣ ਤੇ ਸਬੰਧਤ ਵਿਭਾਗ ਇਸ ਲਈ ਜ਼ਿੰਮੇਵਾਰ ਹੋਵੇਗਾ। ਮੀਟਿੰਗ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

Powered by Froala Editor


Recommended Posts