ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
-ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕੀਤਾ ਜਾਵੇ : ਡਾ. ਪ੍ਰੀਤੀ ਯਾਦਵ
February 6, 2025
-

Rajni / Patiala

Repoter..Rajni

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
-ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕੀਤਾ ਜਾਵੇ : ਡਾ. ਪ੍ਰੀਤੀ ਯਾਦਵ
ਪਟਿਆਲਾ, 6 ਫਰਵਰੀ:
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ।
  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓਜ਼ ਤੇ ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਯੋਗ ਵਿਅਕਤੀਆਂ ਤੱਕ ਪਹੁੰਚੇ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ.ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮ੍ਰਿਤ ਸਰੋਵਰ ਸਮੇਤ ਪਿੰਡਾਂ 'ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ 'ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

ਫੋਟੋ ਕੈਪਸ਼ਨ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Powered by Froala Editor


Recommended Posts