*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ
February 8, 2025
-

Rajni / Patiala

Repoter..Rajni

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ
ਪਟਿਆਲਾ, 7 ਫਰਵਰੀ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।
ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ 'ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ 'ਤੇ ਹੀ ਦੁਕਾਨਾਂ 'ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ 'ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

Powered by Froala Editor


Recommended Posts