ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਫਰਵਰੀ ਨੂੰ
February 19, 2025
-20-

Rajni / Patiala

Repoter..Rajni

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 20 ਫਰਵਰੀ ਨੂੰ

ਪਟਿਆਲਾ, 18 ਫਰਵਰੀ:

 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਮਿਤੀ 20 ਫਰਵਰੀ ਦਿਨ ਵੀਰਵਾਰ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜ਼ੀ ਬੀਜ ਲੌਜਿਸਟਿਕਸ ਸਲਿਊਸ਼ਨਸ ਪ੍ਰਾਈਵੇਟ ਲਿਮਟਿਡ ਵੱਲੋਂ ਡਿਲਿਵਰੀ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

          ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੇਜਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਨੇ ਦੱਸਿਆ ਕਿ ਬਿਜ਼ੀ ਬੀਜ ਲੌਜਿਸਟਿਕਸ ਸਲਿਊਸ਼ਨਸ ਪ੍ਰਾਈਵੇਟ ਲਿਮਟਿਡ ਵੱਲੋਂ ਡਿਲਿਵਰੀ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-40 ਸਾਲ ਹੋਵੇ ਅਤੇ  ਕੇਵਲ ਮਰਦ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 20-02-2025 ਦਿਨ ਵੀਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।  

Powered by Froala Editor

20


Recommended Posts