ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ 12 ਮਾਰਚ ਤੱਕ ਦਿੱਤੇ ਜਾ ਸਕਦੇ ਬਿਨੈ ਪੱਤਰ ਪਟਿਆਲਾ, 10 ਮਾਰਚ: ਸਰਕਾਰ ਨੇ ਨੌਜਵਾਨਾਂ ਨੂੰ ਸਿਖਲਾਈ ਦੇਣ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦਾ ਐਲਾਨ ਕੀਤਾ ਹੈ। ਜਿਹੜੇ ਉਮੀਦਵਾਰ ਹਾਈ ਸਕੂਲ, ਹਾਇਰ ਸੈਕੰਡਰੀ, ਆਈ
March 11, 2025
-12-10-21-24-192-12-8-

Sukhbir Singh Bedi / Patiala

Repoter..Sukhbir Singh Bedi

ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ 12 ਮਾਰਚ ਤੱਕ ਦਿੱਤੇ ਜਾ ਸਕਦੇ ਬਿਨੈ ਪੱਤਰ

ਪਟਿਆਲਾ, 10 ਮਾਰਚ:
  ਸਰਕਾਰ ਨੇ ਨੌਜਵਾਨਾਂ ਨੂੰ ਸਿਖਲਾਈ ਦੇਣ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਹੋਰ ਮੌਕੇ  ਪ੍ਰਦਾਨ ਕਰਨ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦਾ ਐਲਾਨ ਕੀਤਾ ਹੈ।  ਜਿਹੜੇ ਉਮੀਦਵਾਰ ਹਾਈ ਸਕੂਲ, ਹਾਇਰ ਸੈਕੰਡਰੀ, ਆਈ.ਟੀ.ਆਈ., ਡਿਪੋਲੋਮਾ ਅਤੇ ਗ੍ਰੇਜੂਏਸ਼ਨ ਪਾਸ ਕਰ ਚੁੱਕੇ ਹਨ ਅਤੇ 21 ਤੋਂ 24 ਸਾਲ ਦੀ ਉਮਰ ਦੇ ਹਨ, ਉਹ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ ਰਜਿਸਟਰ ਕਰ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਦੇ ਕੁੱਲ 192 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਜਿਵੇਂ ਅੰਬੂਜਾ ਸੀਮਿੰਟ, ਗੁਰੂ ਨਾਨਕ ਦੇਵ ਟੀ.ਪੀ.ਪੀ., ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਆਫ਼ ਇੰਡੀਆ, ਡਾਬਰ ਇੰਡੀਆ ਲਿਮਟਿਡ, ਰਿਲਾਇੰਸ ਇੰਡਸਟਰੀਜ਼ ਲਿਮਟਿਡ, ਜੁਬੀਲੈਂਟ ਫੂਡ ਵਰਕਸ, ਐਚ.ਡੀ.ਐਫ.ਸੀ ਬੈਂਕ, ਇੰਡੋਸਿੰਧ ਬੈਂਕ ਆਦਿ ਵਿੱਚ ਨੌਕਰੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇੰਟਰਨਸ਼ਿਪ ਸਕੀਮ ਤਹਿਤ ਉਮੀਦਵਾਰ ਸਿਰਫ਼ ਤਿੰਨ ਕੰਪਨੀਆਂ ਲਈ ਅਪਲਾਈ ਕਰ ਸਕਦਾ ਹੈ। ਇਸ ਸਕੀਮ ਲਈ ਅਪਲਾਈ ਕਰਨ ਦੀ ਆਖਰੀ ਮਿਤੀ 12 ਮਾਰਚ ਹੈ। ਇੰਟਰਨਸ਼ਿਪ ਸਕੀਮ ਲਈ ਉਮੀਦਵਾਰ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਵਿੱਚ ਨਹੀਂ ਹੋਣਾ ਚਾਹੀਦਾ ਅਤੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਮ 8 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਸਕੀਮ ਅਧੀਨ ਕੋਰਸ ਪੂਰਾ ਕਰਨ ਵਾਲੇ ਉਮੀਦਵਾਰਾਂ ਨੂੰ ਸਰਕਾਰ ਵੱਲੋਂ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਦੇ ਤਹਿਤ ਬੀਮਾ ਕਵਰੇਜ ਵੀ ਪ੍ਰਦਾਨ ਕੀਤੀ ਜਾਵੇਗੀ।

Powered by Froala Editor

12 10 21 24 192 12 8

Recommended Posts