ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਪਟਿਆਲਾ ਜ਼ਿਲ੍ਹੇ ਅੰਦਰ 200 ਦੇ ਕਰੀਬ ਵਾਹਨਾਂ ਨੇ 90 ਦਿਨਾਂ ਤੋਂ ਬਾਅਦ ਵੀ ਚਲਾਨ ਦੇ ਜੁਰਮਾਨੇ ਨਹੀਂ ਭਰੇ, ਵਾਹਨਾਂ ਨੂੰ ਬਲੈਕ ਲਿਸਟ ਕਰਨ ਦੀ ਕਾਰਵਾਈ ਹੋਵੇਗੀ-ਨਮਨ ਮਾਰਕੰਨ
March 27, 2025
-200-90-

Sukhbir Singh Bedi / Patiala

ਪਟਿਆਲਾ ਜ਼ਿਲ੍ਹੇ ਅੰਦਰ 200 ਦੇ ਕਰੀਬ ਵਾਹਨਾਂ ਨੇ 90 ਦਿਨਾਂ ਤੋਂ ਬਾਅਦ ਵੀ ਚਲਾਨ ਦੇ ਜੁਰਮਾਨੇ ਨਹੀਂ ਭਰੇ, ਵਾਹਨਾਂ ਨੂੰ ਬਲੈਕ ਲਿਸਟ ਕਰਨ ਦੀ ਕਾਰਵਾਈ ਹੋਵੇਗੀ-ਨਮਨ ਮਾਰਕੰਨ
-ਲਾਇਸੈਂਸ ਤੇ ਆਰ.ਸੀ ਕਾਪੀਆਂ ਪ੍ਰਿੰਟ ਨਾ ਮਿਲਣ 'ਤੇ ਪ੍ਰੇਸ਼ਾਨੀ ਤੋਂ ਬਚਣ ਲਈ ਡਿਜੀਲਾਕਰ 'ਚ ਡਾਊਨਲੋਡ ਕਰਨ ਲੋਕ-ਆਰ.ਟੀ.ਓ.
ਪਟਿਆਲਾ, 27 ਮਾਰਚ:
ਪਟਿਆਲਾ ਜ਼ਿਲ੍ਹੇ ਅੰਦਰ ਕਰੀਬ 200 ਅਜਿਹੇ ਵਾਹਨ ਹਨ, ਜਿਨ੍ਹਾਂ ਦੇ ਚਲਾਨ ਕੱਟੇ ਹੋਏ ਨੂੰ 90 ਦਿਨਾਂ ਤੋਂ ਉਪਰ ਦਾ ਸਮਾਂ ਹੋ ਗਿਆ ਹੈ, ਪਰੰਤੂ ਇਨ੍ਹਾਂ ਵਾਹਨਾਂ ਦੇ ਮਾਲਕਾਂ ਨੇ ਆਪਣੇ ਚਲਾਨ ਦੇ ਜੁਰਮਾਨੇ ਜਮ੍ਹਾਂ ਨਹੀਂ ਕਰਵਾਏ, ਇਸ ਲਈ ਅਜਿਹੇ ਵਾਹਨ ਮਾਲਕਾਂ ਵਿਰੁੱਧ ਵਾਹਨ ਬਲੈਕ ਲਿਸਟ ਕਰਨ ਦੀ ਕਾਰਵਾਈ ਅਰੰਭੀ ਜਾਵੇਗੀ। ਇਹ ਪ੍ਰਗਟਾਵਾ ਪਟਿਆਲਾ ਦੇ ਖੇਤਰੀ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਨੇ ਕੀਤਾ।
ਆਰ.ਟੀ.ਓ ਨਮਨ ਮਾਰਕੰਨ ਨੇ ਦੱਸਿਆ ਕਿ ਸੂਬੇ ਅੰਦਰ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ ਅਤੇ ਜੇਕਰ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਰੂਲ 167 ਦੇ ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਵਿਭਾਗ ਵੱਲੋਂ ਸਬੰਧਤ ਵਹੀਕਲਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਂਦਾ ਹੈ। ਨਮਨ ਮਾਰਕੰਨ ਨੇ ਦੱਸਿਆ ਕਿ ਵਾਹਨ ਬਲੈਕ ਲਿਸਟ ਹੋਣ ਕਾਰਨ ਸਬੰਧਿਤ ਵਾਹਨ ਦੇ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦੇ ਹਨ।
ਨਮਨ ਮਾਰਕੰਨ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਸਮੇਂ ਸਿਰ ਰੀਜਨਲ ਟਰਾਂਸਪੋਰਟ ਅਫ਼ਸਰ, ਪਟਿਆਲਾ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਅਤੇ ਚਲਾਨ ਦੀ ਬਣਦੀ ਰਕਮ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਵਾਹਨ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ।
ਆਰ.ਟੀ.ਓ. ਨਮਨ ਮਾਰਕੰਨ ਨੇ ਉਨ੍ਹਾਂ ਲੋਕਾਂ, ਜ਼ਿਨ੍ਹਾਂ ਦੇ ਅਜੇ ਤੱਕ ਲਾਇਸੈਂਸ ਜਾਂ ਵਹੀਕਲਾਂ ਦੀਆਂ ਆਰ.ਸੀਜ. ਪ੍ਰਿੰਟ ਕਾਪੀਆਂ ਅਜੇ ਨਹੀਂ ਮਿਲੀਆਂ, ਉਹਨਾਂ ਨੂੰ ਆਪਣੇ ਲਾਇਸੈਂਸ ਅਤੇ ਆਰ.ਸੀਜ ਡਿਜੀਲਾਕਰ ਵਿੱਚ ਡਾਊਨੋਡ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਤਕਨੀਕੀ ਕਾਰਨਾਂ ਕਰਕੇ ਆਰ.ਸੀਜ ਤੇ ਲਾਇਸੈਂਸ ਪ੍ਰਿੰਟ ਹੋਣ ਵਿੱਚ ਕੋਈ ਮੁਸ਼ਕਿਲ ਆ ਰਹੀ ਹੈ, ਇਸ ਲਈ ਲੋਕ ਸਬੰਧਤ ਸਾਈਟ ਤੋਂ ਆਪਣੇ ਲਾਇਸੈਂਸ ਤੇ ਆਰ.ਸੀਜ ਦੀ ਸਾਫ਼ਟ ਕਾਪੀਆਂ ਨੂੰ ਆਪਣੇ ਡਿਜੀਲਾਕਰ ਵਿੱਚ ਡਾਊਨਲੋਡ ਕਰ ਲੈਣ ਅਤੇ ਇਹ ਦਸਤਾਵੇਜ ਵੀ ਪੂਰੀ ਤਰ੍ਹਾਂ ਮਾਨਤਾ ਪ੍ਰਾਪਤ ਹੋਣਗੇ ਅਤੇ ਕੁਝ ਸਮੇਂ ਬਾਅਦ ਲੋਕਾਂ ਨੂੰ ਉਨ੍ਹਾਂ ਦੇ ਦਸਤਾਵੇਜਾਂ ਦੀਆਂ ਪ੍ਰਿੰਟ ਕਾਪੀਆਂ ਵੀ ਮੁਹੱਈਆ ਹੋ ਜਾਣਗੀਆਂ।
**********

Powered by Froala Editor

200 90


Recommended Posts