ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ
April 2, 2025
-3-4-

S M Singh / Patiala

Repoter..S M Singh

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

ਪਟਿਆਲਾ, 2 ਅਪ੍ਰੈਲ:

ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ  3 ਅਪ੍ਰੈਲ ਨੂੰ ਟੀਮ ਲੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 22 ਤੋਂ 28 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ। ਇਸੇ ਤਰ੍ਹਾਂ 4 ਅਪ੍ਰੈਲ ਨੂੰ ਕਵਾਡਰੈਂਟ ਟੈਲੀਵੈਂਚਰਜ਼ ਵੱਲੋਂ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲੱਗੇਗਾ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 20 ਤੋਂ 35 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 3 ਤੇ 4 ਅਪ੍ਰੈਲ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।


Powered by Froala Editor

3 4


Recommended Posts