*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਕੇਂਦਰ ਸਰਕਾਰ ਘੱਟ ਗਿਣਤੀਆਂ ਨੂੰ ਦਬਾਉਣ ਵਾਲੇ "ਵਕਫ ਸੋਧ ਬਿਲ" ਨੂੰ ਵਾਪਸ ਲਵੇ : ਪ੍ਰੋ. ਬਡੂੰਗਰ
April 5, 2025
-

S M Singh / Patiala

ਕੇਂਦਰ ਸਰਕਾਰ ਘੱਟ ਗਿਣਤੀਆਂ ਨੂੰ ਦਬਾਉਣ ਵਾਲੇ "ਵਕਫ ਸੋਧ ਬਿਲ" ਨੂੰ ਵਾਪਸ ਲਵੇ : ਪ੍ਰੋ. ਬਡੂੰਗਰ


ਪਟਿਆਲਾ , 4 ਅਪ੍ਰੈਲ ( ) 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ "ਵਕਫ਼ ਸੋਧ ਬਿਲ" ਦੀ ਸਰਕਾਰ ਦੀ ਬਹੁ-ਗਿਣਤੀ ਦੀ ਧੱਕੇਸ਼ਾਹੀ ਹੈ । ਉਹਨਾਂ ਕਿਹਾ ਕਿ ਇਹ ਘੱਟ-ਗਿਣਤੀਆਂ ਦੇ ਧਰਮ ਵਿੱਚ ਸਿੱਧੀ ਦਖਲ ਅੰਦਾਜੀ ਹੈ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਦੇਸ਼ ਦੇ ਧਰਮ ਨਿਰਪੱਖਤਾ ਦੇ ਸਿਧਾਂਤ ਤੇ ਚੱਲਣਾ ਚੱਲਦਿਆਂ ਹੋਇਆਂ ਕੇਂਦਰ ਸਰਕਾਰ ਨੂੰ ਇਸ ਵਕਫ ਸੋਧ ਬਿਲ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਇਹ ਘੱਟ ਗਿਣਤੀਆਂ ਖਾਸ ਕਰ ਮੁਸਲਿਮ ਭਾਈਚਾਰੇ ਨੂੰ ਪੂਰੀ ਤਰ੍ਹਾਂ ਭਰੋਸੇ ਵਿੱਚ ਲਏ ਬਿਨਾਂ ਪਾਸ ਕੀਤਾ ਗਿਆ ਹੈ।
 ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਕਫ ਸੋਧ ਬਿਲ ਰਾਹੀ ਮੁਸਲਿਮ ਕੌਮ ਨੂੰ ਧਾਰਮਿਕ, ਸਮਾਜਿਕ ਅਤੇ ਸਿਆਸੀ ਤੌਰ ਤੇ ਦਬਾਉਣ ਦੇ ਵੀ ਕੋਝੇ ਯਤਨ ਕੀਤੇ ਜਾ ਰਹੇ ਹਨ। 
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਸਰਕਾਰ ਸ਼ੁਰੂ ਤੋਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਵਿੱਚ ਵੀ ਦਖਲ ਅੰਦਾਜ਼ੀ ਕਰਦੀ ਆਈ ਹੈ। ਜਿਸ ਨੂੰ ਸਮੇਂ ਸਮੇਂ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜਿਹੇ ਫੈਸਲੇ ਨੂੰ ਉਜਾਗਰ ਕਰਕੇ ਜਨਤਕ ਕੀਤਾ ਜਾਂਦਾ ਰਿਹਾ ਹੈ ਪਰੰਤੂ ਕੇਂਦਰ ਸਰਕਾਰ ਹਮੇਸ਼ਾ ਘੱਟ ਗਿਣਤੀਆਂ ਦੇ ਹੱਕਾਂ ਨੂੰ ਕੁਚਲਣ ਲਈ ਹੀ ਕੰਮ ਕਰਦੀ ਆ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀਆਂ ਨੂੰ ਦਬਾ ਕੇ ਇਸ ਉੱਪਰ ਆਪਣਾ ਕਬਜ਼ਾ ਕਰਨ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋ ਸਕਣਗੇ 

ਫ਼ੋਟੋ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ।


Powered by Froala Editor


Recommended Posts