ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
-ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ
April 5, 2025
-

Rajni / Patiala

Repoter..Rajni

ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
-ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ
ਪਟਿਆਲਾ, 5 ਅਪ੍ਰੈਲ:
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ 'ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਨ੍ਹਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਡੀਆਂ ਤੇ ਛੋਟੀਆਂ ਨਹਿਰਾਂ ਵਿੱਚ ਨਹਾਉਣ ਲਈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ਼ ਵਹਾਅ ਕਾਰਨ ਇਨ੍ਹਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਉਣ ਵਾਲੇ ਵਿਅਕਤੀ ਪਾਣੀ ਵਿੱਚ ਰੁੜ੍ਹ/ਡੁੱਬ ਜਾਂਦੇ ਹਨ ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ।

Powered by Froala Editor


Recommended Posts