ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ
April 7, 2025
-

S M Singh / Patiala

Repoter..S M Singh

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 6 ਅਪ੍ਰੈਲ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2025 ਤੱਕ ਲਾਗੂ ਰਹਿਣਗੇ।
ਜਨਤਕ ਥਾਵਾਂ 'ਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2025 ਤੱਕ ਲਾਗੂ ਰਹਿਣਗੇ।
ਜ਼ਿਲ੍ਹੇ ਵਿੱਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹਨ 'ਤੇ ਪਾਬੰਦੀ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ (ਪਿੰਡਾਂ ਅਤੇ ਸ਼ਹਿਰਾਂ) ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਉਪਰ ਕਿਸੇ ਕਿਸਮ ਦੇ ਵਿਖਾਵੇ ਲਈ ਚੜ੍ਹਨ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2025 ਤੱਕ ਲਾਗੂ ਰਹਿਣਗੇ।
ਜ਼ਿਲ੍ਹੇ 'ਚ ਵਿਖਾਵਾ ਕਰਨ 'ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2025 ਤੱਕ ਲਾਗੂ ਰਹਿਣਗੇ।
ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ, ਪ੍ਰੋਗਰਾਮ ਮੌਕੇ ਕਿਸੇ ਵੀ ਲਾਇਸੰਸੀ ਵਿਅਕਤੀ ਵੱਲੋਂ ਅਸਲਾ ਅੰਦਰ ਲੈ ਕੇ ਜਾਣ ਅਤੇ ਲੋਕ ਦਿਖਾਵੇ ਲਈ ਅਸਮਾਨੀ ਫਾਇਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2025 ਤੱਕ ਲਾਗੂ ਰਹਿਣਗੇ।

Powered by Froala Editor


Recommended Posts