ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਡਿਪਟੀ ਕਮਿਸ਼ਨਰ ਵੱਲੋਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
April 30, 2025
-4-

S M Singh / Patiala

Repoter..S M Singh

ਪਟਿਆਲਾ ’ਚ 4 ਮਈ ਨੂੰ ਹੋਵੇਗੀ ਨੀਟ ਦੀ ਪ੍ਰੀਖਿਆ: ਡਾ. ਪ੍ਰੀਤੀ ਯਾਦਵ

 ਡਿਪਟੀ ਕਮਿਸ਼ਨਰ ਵੱਲੋਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

- ਨੀਟ ਦੇ ਹਰੇਕ ਪ੍ਰੀਖਿਆ ਕੇਂਦਰ ਲਈ ਨੋਡਲ ਅਧਿਕਾਰੀ ਲਗਾਏ

- ਉਮੀਦਵਾਰ ਪ੍ਰੀਖਿਆ ਲਈ ਦੁਪਹਿਰ 1:30 ਵਜੇ ਤੋਂ ਪਹਿਲਾਂ ਪਹਿਲਾਂ ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ - ਡਿਪਟੀ ਕਮਿਸ਼ਨਰ

ਪਟਿਆਲਾ, 30 ਅਪ੍ਰੈਲ:
  ਪਟਿਆਲਾ ਵਿਖੇ 4 ਮਈ, ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਵੀ ਮੌਜੂਦ ਸਨ।
  ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰੀਖਿਆ ਸੈਂਟਰਾਂ ਵਿਖੇ ਤਜਰਬੇਕਾਰ ਸਟਾਫ਼ ਲਗਾਇਆ ਜਾਵੇ ਅਤੇ ਟਰੈਫ਼ਿਕ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰੀਖਿਆ ਦੀ ਤਿਆਰੀ ਦੇ ਕੰਮ ਵਿੱਚ ਕਿਸੇ ਵੀ ਪ੍ਰਕਾਰ ਦੀ ਤਰੁੱਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਵੀ ਰੱਖਿਆ ਜਾਵੇ।
ਡਾ. ਪ੍ਰੀਤੀ ਯਾਦਵ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਹਦਾਇਤ ਕਰਦਿਆਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸਖਤ ਸੁਰੱਖਿਆ ਪ੍ਰਬੰਧ ਰੱਖੇ ਜਾਣ ਤੇ ਉਮੀਦਵਾਰ ਤੋਂ ਬਿਨਾਂ ਕਿਸੇ ਹੋਰ ਵਿਅਕਤੀ ਨੂੰ ਪ੍ਰੀਖਿਆ ਕੇਂਦਰ ’ਚ ਦਾਖਲ ਨਾ ਹੋਣ ਦਿੱਤਾ ਜਾਵੇ ਤੇ ਤਲਾਸ਼ੀ ਲਈ ਸਟਾਫ਼ ਦੀਆਂ ਡਿਊਟੀਆਂ ਲਗਾਈਆਂ ਜਾਣ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੀਖਿਆ ਪੀ.ਐਮ. ਕੇ.ਵੀ. ਨੰ: 1 ਪਟਿਆਲਾ ਕੈਂਟ, ਕੇ.ਵੀ. ਨੰ: 2 ਪਟਿਆਲਾ ਕੈਂਟ, ਪੀ.ਐਮ. ਸ੍ਰੀ ਕੇ.ਵੀ. ਨੰ: 3 ਪਟਿਆਲਾ ਕੈਂਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼, ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਤੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਪਟਿਆਲਾ ਵਿਖੇ ਹੋਵੇਗੀ।
  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਅਤੇ ਪ੍ਰੀਖਿਆ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਲਈ ਹਰੇਕ ਪ੍ਰੀਖਿਆ ਕੇਂਦਰ ਵਿੱਚ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।
  ਡਿਪਟੀ ਕਮਿਸ਼ਨਰ ਨੇ ਇਸ ਪ੍ਰੀਖਿਆ ਵਿੱਚ ਬੈਠਣ ਵਾਲੇ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਲਈ ਦੁਪਹਿਰ 1:30 ਵਜੇ ਤੋਂ ਪਹਿਲਾਂ ਪਹਿਲਾਂ ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ ਤਾਂ ਜੋ ਉਹਨਾਂ ਨੂੰ ਆਖ਼ਰੀ ਸਮੇਂ ਕਿਸੇ ਵੀ ਪ੍ਰੇਸ਼ਾਨੀ ਜਾਂ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਹੋਵੇਗਾ। ਪ੍ਰੀਖਿਆ ਕੇਂਦਰਾਂ ਵਿੱਚ ਐਂਟਰੀ ਦਾਖ਼ਲਾ ਕਾਰਡ ਨਾਲ ਹੀ ਹੋਵੇਗੀ। ਉਮੀਦਵਾਰ ਕੋਲ ਸ਼ਨਾਖ਼ਤ ਦਸਤਾਵੇਜ਼ ਵਜੋਂ ਅਧਾਰ ਕਾਰਡ ਹੋਣਾ ਵੀ ਲਾਜ਼ਮੀ ਹੈ। ਉਹਨਾਂ ਉਮੀਦਵਾਰਾਂ ਨੂੰ ਇਹ ਸਲਾਹ ਦਿੱਤੀ ਕਿ ਉਹ ਦਾਖ਼ਲਾ ਕਾਰਡ ਉੱਤੇ ਦਿੱਤੀਆਂ ਸ਼ਰਤਾਂ ਨੂੰ ਪੜ੍ਹ ਕੇ ਆਉਣ ਤਾਂ ਜੋ ਪ੍ਰੀਖਿਆ ਮੌਕੇ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਪ੍ਰੀਖਿਆਰਥੀ ਆਪਣੇ ਨਾਲ ਕੋਈ ਵੀ ਇਲੈਕਟ੍ਰੋਨਿਕ ਅਤੇ ਹੋਰ ਸਾਮਾਨ ਨਾ ਲੈ ਕੇ ਆਉਣ।
ਮੀਟਿੰਗ ’ਚ ਐਸ.ਪੀ. ਵੈਭਵ ਚੌਧਰੀ, ਸਤੀਸ਼ ਕੁਮਾਰ (ਪੀ.ਸੀ.ਐਸ. ਸਿਖਲਾਈ ਅਧੀਨ) ਜ਼ਿਲ੍ਹਾ ਸੂਚਨਾ ਅਫ਼ਸਰ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਪ੍ਰਿੰਸੀਪਲ ਡਾ. ਅਰੁਣ ਕੁਮਾਰ, ਡੀ.ਐਸ.ਪੀ. ਸੁਖਬੀਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

Powered by Froala Editor

4


Recommended Posts