NOW
ਪੀ.ਆਰ.ਟੀ.ਸੀ. ਦੀ ਕਾਰਗੁਜ਼ਾਰੀ ‘ਚ ਹੋਰ ਸੁਧਾਰ ਲਈ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਇੰਸਪੈਕਟਰਾਂ ਨਾਲ ਮੀਟਿੰਗ    ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਤੇ ਸੰਵੇਦਨਸ਼ੀਲ ਖੇਤਰਾਂ ਦਾ ਮੁਲਾਂਕਣ     ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ    ਲੁਧਿਆਣਾ ਵਿੱਚ ਬਾਲ ਸੰਸਦ ਸਿਖਲਾਈ ਪ੍ਰੋਗਰਾਮ ਦਾ ਦੂਜਾ ਦਿਨ ਸਫਲਤਾਪੂਰਵਕ ਸਮਾਪਤ*    ਲੁਧਿਆਣਾ ਵਿੱਚ ਬਾਲ ਸੰਸਦ ਸਿਖਲਾਈ ਪ੍ਰੋਗਰਾਮ ਦਾ ਦੂਜਾ ਦਿਨ ਸਫਲਤਾਪੂਰਵਕ ਸਮਾਪਤ*    ਭਾਸ਼ਾ ਵਿਭਾਗ ਪੰਜਾਬ ਵੱਲੋਂ ਮਹੀਨਾਵਾਰ ‘ਪੁਸਤਕ ਬੈਠਕ’ ਦਾ ਆਯੋਜਨ    ਪਾਣੀਪਤ ਵਿਚ ਉਦਘਾਟਨ ਤੋਂ ਪਹਿਲਾਂ ਹੀ ਪਾਵਰ ਪਲਾਂਟ ਸੜ ਕੇ ਹੋਇਆ ਸਵਾਹ    ਨੀਦਰਲੈਂਡ ਦੌਰੇ ਦੌਰਾਨ Cm ਮਾਨ ਦੀ ਓਲੰਪੀਅਨ ਨਾਲ ਖ਼ਾਸ ਮੁਲਾਕਾਤ - ਖੇਡਾਂ ਅਤੇ ਨੌਜਵਾਨੀ ਲਈ ਨਵੀਆਂ ਸੰਭਾਵਨਾਵਾਂ    ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਘੇਰੀ    🔵 ਦਰਿਆ ਹੀ ਪੰਜਾਬ ਦੀ ਪਛਾਣ — ਸੰਤ ਸੀਚੇਵਾਲ ਦੀ ਮੁਹਿੰਮ ਅੰਤਿਮ ਪੜਾਅ ‘ਚ 🔵 ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ 📍 ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਹੋਇਆ ਹੈ, ਜਿੱਥੇ Tds 3500 ਤੋਂ ਘਟ ਕੇ 675 ਤੱਕ ਆ ਗਿਆ ਹੈ, ਪਰ ਦਰਿਆ ਵਿੱਚ ਗੋਹੇ ਦੇ ਜਾਣ ਅਤੇ ਗੰਦਗੀ ਦੇ ਬੋਰੇ ਸੁੱਟਣ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। 👉 ਹੈਬੋਵਾਲ Etp ਪਲਾਂਟ ਦੀਆਂ 6 ਮੋਟਰਾਂ ਬੰਦ ਹੋਣ    
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸ਼ਾਮ 4 ਹੋਣਗੇ LIVE, ਕਰ ਸਕਦੇ ਨੇ ਇਹ ਐਲਾਨ
May 13, 2020 00:00:00
Daily-Dharaledar-Online-News-Vie
Daily Dharaledar / Punjab

ਨਵੀਂ ਦਿੱਲੀ — ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸ਼ਾਮ 4 ਵਜੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਦੇ ਨਾਮ ਆਪਣੇ ਸੰਦੇਸ਼ ਵਿਚ ਅਰਥਵਿਵਸਥਾ ਦੀ ਗ੍ਰੋਥ ਲਈ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ 20 ਲੱਖ ਕਰੋੜ ਰੁਪਏ ਦਾ ਇਹ ਪੈਕੇਜ ਐਮ.ਐਸ.ਐਮ.ਈ., ਮਜ਼ਦੂਰ, ਕਿਸਾਨ ਅਤੇ ਇਮਾਨਦਾਰੀ ਨਾਲ ਟੈਕਸ ਭਰਨ ਵਾਲਿਆਂ ਲਈ ਹੈ। ਇਹ ਉਦਯੋਗ ਜਗਤ ਲਈ ਵੀ ਖਾਸ ਹੋਵੇਗਾ। ਇਹ ਪੈਕੇਜ ਦੇਸ਼ ਦੀ ਜੀ.ਡੀ.ਪੀ. ਦਾ 10 ਫੀਸਦੀ ਹੈ। ਕਿਸ ਸੈਕਟਰ ਨੂੰ ਕਿੰਨੀ ਰਾਹਤ ਮਿਲੇਗੀ, ਵਿੱਤ ਮੰਤਰੀ ਅੱਜ ਸ਼ਾਮ ਇਸ ਬਾਰੇ ਜਾਣਕਾਰੀ ਦੇਣਗੇ।

ਸਾਰਿਆਂ ਲਈ ਹੋਵੇਗਾ ਖਾਸ

ਮੌਜੂਦਾ ਹਾਲਾਤ ਵਿਚ ਦੇਸ਼ ਦੀ ਆਰਥਿਕ ਵਿਕਾਸ ਦਰ ਆਪਣੇ ਬਹੁਤ ਹੀ ਬੁਰੇ ਦੌਰ ਵਿਚੋਂ ਲੰਘ ਰਹੀ ਹੈ। ਇਸ ਦੇ ਇਸ ਵਾਰ ਇਕ ਫੀਸਦੀ ਰਹਿਣ ਜਾਂ ਫਿਰ ਇਸ ਤੋਂ ਵੀ ਹੇਠਾਂ ਰਹਿਣ ਦੇ ਅੰਦਾਜ਼ੇ ਲਗਾਏ ਜਾ ਰਹੇ ਹਨ। ਦੇਸ਼ -ਚ ਲੰਮੇ ਸਮੇਂ ਤੋਂ ਲਾਗੂ ਲਾਕਡਾਉਨ ਕਾਰਨ ਨਿਰਮਾਣ ਪ੍ਰਭਾਵਿਤ ਹੋਇਆ ਹੈ ਅਤੇ 12 ਕਰੋੜ ਤੋਂ ਜ਼ਿਆਦਾ ਲੋਕਾਂ ਦੀ ਨੌਕਰੀ ਜਾਣ ਦਾ ਖਤਰਾ ਬਣਿਆ ਹੋਇਆ ਹੈ। ਸਰਕਾਰ ਇਸ ਰਾਹਤ ਪੈਕੇਜ ਦੀ ਸਹਾਇਤਾ ਨਾਲ ਅਰਥਵਿਵਸਥਾ ਨੂੰ ਰਫਤਾਰ ਦੇਣ ਅਤੇ ਮੰਗ ਵਧਾਉਣ -ਤੇ ਜ਼ੋਰ ਦੇ ਸਕਦੀ ਹੈ। ਆਰਥਿਕ ਪੈਕੇਜ ਵਿਚ ਸਰਕਾਰ ਦੇ ਹੁਣੇ ਦੇ ਫੈਸਲੇ, ਰਿਜ਼ਰਵ ਬੈਂਕ ਵਲੋਂ ਕੀਤੇ ਗਏ ਐਲਾਨ ਨੂੰ ਮਿਲਾ ਕੇ ਇਹ ਪੈਕੇਜ 20 ਲੱਖ ਕਰੋੜ ਰੁਪਏ ਦਾ ਹੋਵੇਗਾ ਜਿਹੜਾ ਕਿ ਦੇਸ਼ ਦੇ ਕੁੱਲ ਘਰੇਲੂ ਉਤਪਾਦ ਦਾ 10 ਫੀਸਦੀ ਹੈ। ਸੀਤਾਰਮਨ ਜਲਦੀ ਹੀ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ।

ਵੱਖ-ਵੱਖ ਦੇਸ਼ਾਂ ਵਿਚ ਵੀ ਦਿੱਤੇ ਜਾ ਰਹੇ ਹਨ ਕੋਰੋਨਾ ਰਾਹਤ ਪੈਕੇਜ

ਜਾਪਾਨ ਅਤੇ ਅਮਰੀਕਾ ਤੋਂ ਬਾਅਦ ਸਵੀਡਨ ਨੇ ਆਪਣੀ ਜੀ.ਡੀ.ਪੀ. ਦਾ 12 ਫੀਸਦੀ, ਜਰਮਨੀ ਨੇ 10.7 ਫੀਸਦੀ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਭਾਰਤ ਦਾ ਕੋਰੋਨਾ ਰਾਹਤ ਪੈਕੇਜ ਇਸਦੀ ਜੀ.ਡੀ.ਪੀ. ਦਾ 10 ਫੀਸਦੀ ਹੈ।

Daily Dharaledar Online News Views and Reviews

Related News