ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਸੜਕਾਂ 'ਤੇ ਖੜ੍ਹਕੇ ਬਿਆਨ ਦੇਣ ਵਾਲਿਆਂ ਦੀ ਹੀ ਦੇਣ ਹਨ ਕੂੜੇ ਦੇ ਪੁਰਾਣੇ ਢੇਰ-ਅਜੀਤਪਾਲ ਸਿੰਘ ਕੋਹਲੀ
April 30, 2025
-

Rajni / Patiala

Repoter..Rajni
ਸੜਕਾਂ 'ਤੇ ਖੜ੍ਹਕੇ ਬਿਆਨ ਦੇਣ ਵਾਲਿਆਂ ਦੀ ਹੀ ਦੇਣ ਹਨ ਕੂੜੇ ਦੇ ਪੁਰਾਣੇ ਢੇਰ-ਅਜੀਤਪਾਲ ਸਿੰਘ ਕੋਹਲੀ
-ਵਿਧਾਇਕ ਵੱਲੋਂ ਨਗਰ ਨਿਗਮ ਵੱਲੋਂ ਕੂੜੇ ਦੇ ਡੰਪ ਨੂੰ ਲੱਗੀ ਅੱਗ ਕਾਬੂ ਪਾਉਣ ਦੇ ਯਤਨਾਂ ਦੀ ਸ਼ਲਾਘਾ
-ਕਿਹਾ, ਨਗਰ ਨਿਗਮ, ਜ਼ਿਲ੍ਹਾ ਪ੍ਰਸ਼ਾਸਨ ਤੇ ਉਹ ਖ਼ੁਦ ਪੂਰੀ ਤਰ੍ਹਾਂ ਚੌਕਸ, ਲੋਕਾਂ ਨੂੰ ਕੋਈ ਡਰ ਨਹੀਂ
-ਪਟਿਆਲਾ ਵਾਸੀਆਂ ਨੂੰ ਜਲਦ ਮਿਲੇਗੀ ਡੰਪ ਤੋਂ ਪੱਕੇ ਤੌਰ 'ਤੇ ਨਿਜਾਤ, ਪੰਜਾਬ ਸਰਕਾਰ ਨੇ ਤਿਆਰ ਕੀਤੀ ਤਜਵੀਜ਼
ਪਟਿਆਲਾ, 30 ਅਪ੍ਰੈਲ:
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਮੁੜ ਕੂੜੇ ਦੇ ਡੰਪ ਦਾ ਜਾਇਜ਼ਾ ਲਿਆ ਅਤੇ ਨਗਰ ਨਿਗਮ ਵੱਲੋਂ ਕੂੜੇ ਦੇ ਡੰਪ ਨੂੰ ਗਰਮੀ ਵਧਣ ਕਰਕੇ ਲੱਗੀ ਅੱਗ ਨੂੰ ਬੁਝਾਉਣ ਦੇ ਲਈ ਤੁਰੰਤ ਕੀਤੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਦੱਸਿਆ ਕਿ ਨਿਗਮ ਦੀ ਟੀਮ ਨੇ ਬਹੁਤ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾ ਲਿਆ ਹੈ ਅਤੇ ਸਾਰੀਆਂ ਟੀਮਾਂ ਨੇ ਨਿਰੰਤਰ 24 ਘੰਟੇ ਨਿਗਰਾਨੀ ਕੀਤੀ ਹੈ।
ਕੋਹਲੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ, ਨਿਗਮ ਦੀ ਹੈਲਥ ਤੇ ਸੈਨੀਟੇਸ਼ਨ ਬ੍ਰਾਂਚ ਸਮੇਤ ਫਾਇਰ ਬ੍ਰਿਗੇਡ ਵੱਲੋਂ ਕੂੜੇ ਦੇ ਡੰਪ 'ਤੇ ਪੂਰੀ ਚੌਕਸੀ ਨਾਲ ਕੀਤੇ ਅੱਗ ਬੁਝਾਊ ਯਤਨਾਂ ਸਦਕਾ ਹੁਣ ਅੱਗ ਬਿਲਕੁਲ ਬੁੱਝ ਚੁੱਕੀ ਹੈ, ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਦੂਜੀ ਵਾਰ ਇਸ ਡੰਪ ਦਾ ਜਾਇਜ਼ਾ ਲੈ ਰਹੇ ਹਨ।
ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਨੇ ਪਿਛਲੀਆਂ ਸਰਕਾਰਾਂ ਵਿੱਚ ਸੱਤਾ ਦਾ ਸੁੱਖ ਮਾਨਣ ਵਾਲਿਆਂ ਅਤੇ ਹੁਣ ਸੜਕਾਂ 'ਤੇ ਖੜ੍ਹਕੇ ਕੂੜੇ ਦੇ ਡੰਪ ਬਾਰੇ ਬਿਆਨਬਾਜੀ ਕਰਨ ਵਾਲਿਆਂ ਨੂੰ ਕੋਸਦਿਆਂ ਕਿਹਾ ਕਿ ਇਹ ਡੰਪ ਪੁਰਾਣੀਆਂ ਸਰਕਾਰਾਂ ਦੀ ਹੀ ਦੇਣ ਹਨ, ਇਸ ਲਈ ਇਨ੍ਹਾਂ ਬਾਰੇ ਹੁਣ ਰਾਜਨੀਤੀ ਕਰਨੀ ਉਨ੍ਹਾਂ ਨੂੂੰ ਸ਼ੋਭਾ ਨਹੀਂ ਦਿੰਦੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅਤੇ ਉਹ ਖ਼ੁਦ ਲੋਕਾਂ ਦੇ ਸੇਵਕ ਹੋਣ ਕਰਕੇ ਸ਼ਹਿਰ ਦੇ ਸੁਧਾਰ ਲਈ ਯਤਨਸ਼ੀਲ ਹਨ, ਕਿਉਂਕਿ ਚੋਣਾਂ ਸਮੇਂ ਸਿਆਸਤ ਹੋ ਚੁੱਕੀ ਹੈ ਅਤੇ ਹੁਣ ਸੇਵਾ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਘੱਟ ਸਮੇਂ ਵਿੱਚ ਬਹੁਤ ਕੁਝ ਹਾਸਲ ਕਰਨਾ ਚਾਹੁੰਦੇ ਹਨ।
ਵਿਧਾਇਕ ਅਜੀਤਪਾਲ ਸਿੰਘ ਨੇ ਕਿਹਾ ਕਿ ਨਗਰ ਨਿਗਮ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਬਹੁਤ ਵੱਡੀ ਤਜਵੀਜ ਤਿਆਰ ਕੀਤੀ ਹੈ ਅਤੇ ਬਹੁਤ ਜਲਦ ਪਟਿਆਲਾ ਵਾਸੀਆਂ ਨੂੰ ਇਸ ਡੰਪ ਤੋਂ ਪੱਕੇ ਤੌਰ 'ਤੇ ਨਿਜਾਤ ਮਿਲ ਜਾਵੇਗੀ। ਇਸ ਮੌਕੇ ਨਗਰ ਨਿਗਮ ਦੇ ਫਾਇਰ ਅਫ਼ਸਰ ਰਾਜਿੰਦਰ ਕੌਸ਼ਲ ਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਕੌਂਸਲਰ ਗੁਰਜੀਤ ਸਿੰਘ ਸਾਹਨੀ, ਤਰਨਜੀਤ ਸਿੰਘ ਕੋਹਲੀ, ਦਵਿੰਦਰਪਾਲ ਸਿੰਘ ਮਿੱਕੀ, ਨਰੇਸ਼ ਕੁਮਾਰ ਕਾਕਾ, ਵਿਕਰਮ ਸ਼ਰਮਾ, ਰਣਜੀਤ ਸਿੰਘ ਚੰਡੋਕ, ਪੁਨੀਤ ਬੁੱਧੀਰਾਜਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
******
ਫੋਟੋ ਕੈਪਸ਼ਨ-ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਡੰਪ ਸਾਈਟ ਦਾ ਦੌਰਾ ਕਰਦੇ ਹੋਏ। ਉਨ੍ਹਾਂ ਦੇ ਨਾਲ ਕੌਂਸਲਰ ਤੇ ਹੋਰ ਆਗੂ ਵੀ ਨਜ਼ਰ ਆ ਰਹੇ ਹਨ।

Powered by Froala Editor


Recommended Posts