ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
-ਕਿਹਾ, ਹਰ ਪਿੰਡ 'ਚ ਜਾਵਾਂਗੇ, ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਲਾਮਬੰਦ
May 6, 2025
-7-

Rajni / Patiala

ਯੁੱਧ ਨਸ਼ਿਆਂ ਵਿਰੁੱਧ ਨੂੰ ਜਮੀਨੀ ਪੱਧਰ 'ਤੇ ਪਹੁੰਚਾਉਣ ਲਈ ਨਸ਼ਾ ਮੁਕਤੀ ਯਾਤਰਾ 7 ਤੋਂ-ਏ.ਡੀ.ਸੀ
-ਕਿਹਾ, ਹਰ ਪਿੰਡ 'ਚ ਜਾਵਾਂਗੇ, ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਲਾਮਬੰਦ
-ਵਧੀਕ ਡਿਪਟੀ ਕਮਿਸ਼ਨਰਾਂ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ ਵੱਲੋਂ ਐਸ.ਡੀ.ਐਮਜ, ਬੀ.ਡੀ.ਪੀ.ਓਜ, ਕਾਰਜ ਸਾਧਕ ਅਫ਼ਸਰਾਂ ਨਾਲ ਬੈਠਕ
ਪਟਿਆਲਾ, 5 ਮਈ:
    ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜਮੀਨੀ ਪੱਧਰ ਤੱਕ ਪੁੱਜਦਾ ਕਰਨ ਤੇ ਆਮ ਲੋਕਾਂ ਨੂੰ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਲਾਮਬੰਦ ਕਰਨ ਲਈ ਨਸ਼ਾ ਮੁਕਤੀ ਯਾਤਰਾ 7 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ ਵਰੁਣ ਸ਼ਰਮਾ ਦੀ ਦੇਖ-ਰੇਖ ਹੇਠ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨੂੰ ਨਾਲ ਲੈਕੇ ਹਰ ਪਿੰਡ, ਕਸਬੇ ਤੇ ਸ਼ਹਿਰਾਂ ਦੇ ਵਾਰਡਾਂ ਤੱਕ ਪਹੁੰਚਿਆ ਜਾਵੇਗਾ।
ਦੋਵੇਂ ਏ.ਡੀ.ਸੀਜ ਨੇ ਦੱਸਿਆ ਕਿ ਹਲਕਾ ਵਿਧਾਇਕ ਸਾਹਿਬਾਨ ਦੀ ਅਗਵਾਈ ਹੇਠ ਹਰੇਕ ਹਲਕੇ ਦੇ ਪਿੰਡ ਤੇ ਸ਼ਹਿਰ ਦੀ ਹਰ ਵਾਰਡ ਵਿੱਚ 7 ਮਈ ਤੋਂ 14 ਮਈ ਤੱਕ ਪੁੱਜਣ ਲਈ ਨਸ਼ਾ ਮੁਕਤੀ ਮਾਰਚ ਦੇ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਹਲਕਿਆਂ ਦੇ ਵਿਧਾਇਕ ਤੇ ਉਨ੍ਹਾਂ ਦੇ ਨੁਮਾਇੰਦੇ, ਸਰਪੰਚ, ਕੌਂਸਲਰ, ਬੀ.ਡੀ.ਪੀ.ਓਜ, ਐਸ.ਐਮ.ਓਜ, ਥਾਣਿਆਂ ਤੇ ਪੁਲਿਸ ਚੌਂਕੀਆਂ ਦੇ ਮੁਖੀ ਇਸ ਨਸ਼ਾ ਮੁਕਤੀ ਮਾਰਚ ਦੀ ਪ੍ਰਧਾਨਗੀ ਕਰਨਗੇ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਹੇਠ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਸਨੌਰ, ਨਾਭਾ, ਸਮਾਣਾ ਤੇ ਸ਼ੁਤਰਾਣਾ ਹਲਕੇ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਮਾਰਚ ਜਾਵੇਗਾ। ਇਸ ਦੌਰਾਨ ਲੋਕਾਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨਾਲ ਜੋੜਿਆ ਜਾਵੇਗਾ।
ਨਵਰੀਤ ਕੌਰ ਸੇਖੋਂ ਤੇ ਇਸ਼ਾ ਸਿੰਗਲ ਨੇ ਦੱਸਿਆ ਕਿ ਇਸ ਦੌਰਾਨ ਲੋਕਾਂ ਤੋਂ ਫੀਡਬੈਕ ਹਾਸਲ ਕਰਕੇ ਇਲਾਕੇ ਦੇ ਨਸ਼ਾ ਤਸਕਰਾਂ ਦੀ ਸੂਹ ਲੈ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ ਅਤੇ ਜਿਹੜੇ ਵਿਅਕਤੀ ਨਸ਼ਿਆਂ ਦੀ ਲਤ ਦਾ ਸ਼ਿਕਾਰ ਹਨ, ਉਨ੍ਹਾਂ ਦੇ ਇਲਾਜ ਤੇ ਪੁਨਰਵਾਸ ਲਈ ਉਨ੍ਹਾਂ ਨੂੰ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਬਹੁ ਪਰਤੀ ਨੀਤੀ ਬਣਾਈ ਹੈ, ਜਿਸ ਨੂੰ ਕਾਮਯਾਬ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਿੰਡਾਂ ਦੇ ਪਹਿਰੇਦਾਰ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨ ਪਟਿਆਲਾ ਜ਼ਿਲ੍ਹੇ ਵਿੱਚ ਕਰ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਇਸ ਨਸ਼ਾ ਮੁਕਤੀ ਮਾਰਚ ਵਿੱਚ ਨਾਲ ਲੈਕੇ ਘਰ-ਘਰ ਇਸ ਲਹਿਰ ਨੂੰ ਪਹੁੰਚਾਏ ਜਾਣ ਦੀ ਯੋਜਨਾ ਹੈ। ਇਸ ਮੌਕੇ ਸਮੂਹ ਐਸ.ਡੀ.ਐਮਜ, ਬੀ.ਡੀ.ਪੀ.ਓਜ, ਕਾਰਜ ਸਾਧਕ ਅਫ਼ਸਰਾਂ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
************
ਫੋਟੋ ਕੈਪਸ਼ਨ-ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਤੇ ਇਸ਼ਾ ਸਿੰਗਲ ਐਸ.ਡੀ.ਐਮਜ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।

Powered by Froala Editor

7


Recommended Posts