June 28, 2025
S M Singh / Ludhiana
Reporter..S M Singh
ਵਿਧਾਇਕ ਵਜੋਂ ਸੰਜੀਵ ਅਰੋੜਾ ਨੇ ਸਹੁੰ ਚੁੱਕੀ
ਲੁਧਿਆਣਾ 28 ਜੂਨ 2025 :
ਲੁਧਿਆਣਾ ਪੱਛਮੀ ਚੋਣ ਵਿਚ ਜਿੱਤੇ ਆਮ ਆਦਮੀ ਪਾਰਟੀ ਦੇ ਆਗੂ ਸੰਜੀਵ ਅਰੋੜਾ ਨੂੰ ਅੱਜ ਵਿਧਾਨ ਸਭਾ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਵਜੋਂ ਸਹੁੰ ਚੁਕਾਈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ, ਪੰਜਾਬ ਆਪ ਇੰਚਾਰਜ ਮਨੀਸ਼ ਸਿਸੋਦੀਆ ਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਜ਼ਿਮਨੀ ਚੋਣ ਵਿਚ ਸੰਜੀਵ ਅਰੋੜਾ ਨੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਹੈ।
Powered by Froala Editor