*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਬਾਜਵਾ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ ਪੰਜਾਬ ਨਾਲ ਹੋ ਰਹੀਆਂ ਨਾਇਨਸਾਫ਼ੀਆਂ ਦਾ ਜਵਾਬ ਦੇਵਾਂਗੇ
November 26, 2025
-

Rajni / Morinda

ਧੜੱਲੇਦਾਰ ਬਿਊਰੋ ਬਾਜਵਾ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ ਪੰਜਾਬ ਨਾਲ ਹੋ ਰਹੀਆਂ ਨਾਇਨਸਾਫ਼ੀਆਂ ਦਾ ਜਵਾਬ ਦੇਵਾਂਗੇ ਮੋਰਿੰਡਾ, 26 ਨਵੰਬਰ 2025 : ਇੱਕ ਮਿਲਣ ਦੌਰਾਨ ਪੰਜਾਬ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ 2027 ਦੀਆਂ ਚੋਣਾਂ ਵਿੱਚ ਇਕੱਠੇ ਹੋ ਕੇ ਉਤਰੇਗੀ। ਉਹਨਾਂ ਨੇ ਦੱਸਿਆ ਕਿ ਜਿੱਤ ਤੋਂ ਬਾਅਦ ਸੂਬੇ ਵਿੱਚ ਮਜ਼ਬੂਤ ਸਰਕਾਰ ਬਣਾਈ ਜਾਵੇਗੀ ਤਾਂ ਜੋ ਕੇਂਦਰ ਵੱਲੋਂ ਪੰਜਾਬ ਨਾਲ ਹੋ ਰਹੀਆਂ ਨਾਇਨਸਾਫ਼ੀਆਂ ਦਾ ਡਟ ਕੇ ਜਵਾਬ ਦਿੱਤਾ ਜਾ ਸਕੇ। ਬਾਜਵਾ ਨੇ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਵੱਖ ਵੱਖ ਮਾਮਲਿਆਂ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੰਜਾਬੀ ਇਸਨੂੰ ਬਰਦਾਸ਼ਤ ਨਹੀਂ ਕਰਨਗੇ। ਬਾਜਵਾ ਨੇ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਜਲਦੀ ਹੀ ਆਪਣਾ ਸੂਬਾ-ਪੱਖੀ ਏਜੰਡਾ ਜਾਰੀ ਕਰੇਗੀ ਅਤੇ ਉਸੇ ਦੇ ਆਧਾਰ ‘ਤੇ ਚੋਣਾਂ ਲੜੇਗੀ। ਉਹਨਾਂ ਨੇ ਦਾਅਵਾ ਕੀਤਾ ਕਿ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਪੰਜਾਬੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਤਿਆਰ ਹੈ। ਇਸ ਸਮਾਗਮ ਵਿੱਚ ਕਈ ਸੀਨੀਅਰ ਕਾਂਗਰਸੀ ਨੇਤਾ ਅਤੇ ਵਰਕਰ ਵੀ ਹਾਜ਼ਰ ਸਨ।


Recommended Posts