ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਮਜੀਠੀਆ ਦੀ ਜ਼ਮਾਨਤ ਰੱਦ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ: ਕੁਲਦੀਪ ਧਾਲੀਵਾਲ
December 4, 2025
-

Rajni / Chandigarh

ਧੜੱਲੇਦਾਰ ਬਿਊਰੋ ਮਜੀਠੀਆ ਦੀ ਜ਼ਮਾਨਤ ਰੱਦ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ: ਕੁਲਦੀਪ ਧਾਲੀਵਾਲ ਚੰਡੀਗੜ੍ਹ, 4 ਦਸੰਬਰ 2025 : AAP ਦੇ ਸੀਨੀਅਰ ਆਗੂ ਅਤੇ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਕੜੀ ਚੋਟ ਕੀਤੀ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਵੱਲੋਂ ਰੱਦ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ ਹੈ। ਧਾਲੀਵਾਲ ਦੇ ਮੁਤਾਬਕ, ਅਦਾਲਤ ਨੇ ਆਪਣੀ ਟਿੱਪਣੀ ਵਿੱਚ ਪੁਲਿਸ ਵੱਲੋਂ ਪੇਸ਼ ਸਬੂਤਾਂ ਨੂੰ ਗੰਭੀਰ ਮੰਨਿਆ ਹੈ ਅਤੇ ਇਹ ਫੈਸਲਾ ਮਾਨ ਸਰਕਾਰ ਦੀ ਕਾਰਵਾਈ ਨੂੰ ਸਹੀ ਸਾਬਤ ਕਰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਸਿਆਸੀ ਬਦਲਾਖੋਰੀ ਦਾ ਰਾਗ ਅਲਾਪਦਾ ਰਿਹਾ, ਪਰ ਹੁਣ ਹਕੀਕਤ ਸਾਹਮਣੇ ਆ ਗਈ ਹੈ। ਧਾਲੀਵਾਲ ਨੇ ਦਾਅਵਾ ਕੀਤਾ ਕਿ ਨਸ਼ੇ ਦੇ ਮਾਮਲੇ ਵਿੱਚ ਵੱਡੇ ਪੱਧਰ ‘ਤੇ ਲੈਣ-ਦੇਣ ਦੇ ਸਬੂਤ ਅਦਾਲਤ ਵਿੱਚ ਪੇਸ਼ ਕੀਤੇ ਗਏ ਸਨ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ 2012-13 ਵਿੱਚ ਡਰੱਗ ਤਸਕਰ ਭੋਲੇ ਨੇ ਮਜੀਠੀਆ ਦਾ ਨਾਮ ਲਿਆਂਦਾ ਸੀ, ਪਰ ਉਸ ਸਮੇਂ ਦੀ ਸਰਕਾਰ ਨੇ ਕਾਰਵਾਈ ਨਹੀਂ ਕੀਤੀ। ਧਾਲੀਵਾਲ ਨੇ ਕਿਹਾ ਕਿ ਨਸ਼ੇ ਕਾਰਨ ਹਜ਼ਾਰਾਂ ਨੌਜਵਾਨ ਬਰਬਾਦ ਹੋਏ ਅਤੇ ਪਰਿਵਾਰ ਟੁੱਟ ਗਏ। ਉਨ੍ਹਾਂ ਮੁਤਾਬਕ, ਮਜੀਠੀਆ ‘ਤੇ ਕਾਰਵਾਈ ਕਰਨ ਦੀ ਹਿੰਮਤ ਮਾਨ ਸਰਕਾਰ ਨੇ ਦਿਖਾਈ ਹੈ ਅਤੇ ਜਦੋਂ ਇਸ ਕੇਸ ਵਿੱਚ ਸਜ਼ਾ ਹੋਵੇਗੀ, ਤਦ ਕਈ ਮਾਵਾਂ ਨੂੰ ਇਨਸਾਫ਼ ਮਿਲੇਗਾ।


Recommended Posts