ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿ ਕੇ ਪੰਜਾਬੀਆਂ ਦਾ ਭਰੋਸਾ ਗਵਾਇਆ: ਹਰਚੰਦ ਸਿੰਘ ਬਰਸਟ
December 15, 2025
-

Rajni / Chandigarh

ਧੜੱਲੇਦਾਰ ਬਿਊਰੋ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿ ਕੇ ਪੰਜਾਬੀਆਂ ਦਾ ਭਰੋਸਾ ਗਵਾਇਆ: ਹਰਚੰਦ ਸਿੰਘ ਬਰਸਟ ਚੰਡੀਗੜ੍ਹ, 15 ਦਸੰਬਰ 2025 : ਆਮ ਆਦਮੀ ਪਾਰਟੀ ਦੇ ਆਗੂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 1984 ਤੋਂ ਬਾਅਦ ਜੋ ਪੰਜਾਬੀਆਂ ਦਾ ਭਰੋਸਾ ਹਾਸਲ ਕੀਤਾ ਸੀ, ਉਹ ਦੋ ਵਾਰ ਮੁੱਖ ਮੰਤਰੀ ਰਹਿ ਕੇ ਗਵਾ ਬੈਠੇ। ਉਨ੍ਹਾਂ ਦਾਅਵਾ ਕੀਤਾ ਕਿ ਕੈਪਟਨ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਮੁੱਖ ਮਸਲੇ ਜਿਵੇਂ ਪਾਣੀ, ਰੁਜ਼ਗਾਰ, ਖੇਤੀ, ਉਦਯੋਗ, ਚੰਡੀਗੜ੍ਹ ਅਤੇ ਧਾਰਮਿਕ ਮਾਮਲਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੇ ਅਤੇ ਪਾਣੀਆਂ ਦੇ ਮਸਲੇ ‘ਚ ਵਿਧਾਨ ਸਭਾ ਰਾਹੀਂ ਪੰਜਾਬ ਨਾਲ ਵੱਡਾ ਧੋਖਾ ਕੀਤਾ। ਉਨ੍ਹਾਂ ਆਖਿਆ ਕਿ 2017 ਤੋਂ ਬਾਅਦ ਵੀ ਕੈਪਟਨ ਨੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਿਆ ਅਤੇ ਨਸ਼ਿਆਂ ਤੇ ਬੇਅਦਬੀ ਮਾਮਲਿਆਂ ‘ਚ ਇਨਸਾਫ ਨਹੀਂ ਮਿਲਿਆ। ਬਰਸਟ ਨੇ ਕਿਹਾ ਕਿ ਨਿੱਜੀ ਹਿੱਤਾਂ ਨੂੰ ਤਰਜੀਹ ਦੇਣ ਕਾਰਨ ਕੈਪਟਨ ਸਾਥੀਆਂ ਦਾ ਭਰੋਸਾ ਵੀ ਗਵਾ ਬੈਠੇ ਅਤੇ ਅੰਤ ਵਿੱਚ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਸਲਾਹ ਦਿੱਤੀ ਕਿ ਹੁਣ ਕੈਪਟਨ ਨੂੰ ਰਾਜਨੀਤੀ ਤੋਂ ਪਾਸੇ ਹੋ ਕੇ ਸਨਮਾਨਜਨਕ ਤਰੀਕੇ ਨਾਲ ਜੀਵਨ ਬਿਤਾਉਣਾ ਚਾਹੀਦਾ ਹੈ।


Recommended Posts