ਧੂਰੀ ‘ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤਣ ਵਾਲੇ ਆਪ ਉਮੀਦਵਾਰ ਸਨਮਾਨਿਤ
December 17, 2025
S M Singh / Dhuri
ਧੜੱਲੇਦਾਰ ਬਿਊਰੋ ਧੂਰੀ ‘ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਜਿੱਤਣ ਵਾਲੇ ਆਪ ਉਮੀਦਵਾਰ ਸਨਮਾਨਿਤ ਧੂਰੀ, 17 ਦਸੰਬਰ 2025 : ਧੂਰੀ ਹਲਕੇ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਅੱਜ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਓਐਸਡੀ ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਜਿੱਤ ਨੂੰ ਮਾਨ ਸਰਕਾਰ ਦੀਆਂ ਲੋਕ-ਹਿੱਤ ਨੀਤੀਆਂ ਅਤੇ ਵਲੰਟੀਅਰਾਂ ਦੀ ਮਿਹਨਤ ਦਾ ਨਤੀਜਾ ਦੱਸਿਆ। ਆਗੂਆਂ ਨੇ ਕਿਹਾ ਕਿ ਨਵੇਂ ਚੁਣੇ ਮੈਂਬਰ ਵਿਕਾਸ ਨੂੰ ਤੇਜ਼ੀ ਦੇਣਗੇ ਅਤੇ ਪੰਜਾਬ ਨੂੰ ਅੱਗੇ ਲਿਜਾਣ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ।
Recommended Posts
Trending Stories
Hot News