5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਤੇ ਐਨ.ਕੇ. ਸ਼ਰਮਾ ਦੇ ਸਵਾਲ, ਅਦਾਲਤ ਜਾਣ ਦਾ ਐਲਾਨ
December 18, 2025
-

S M Singh / Zirakpur

ਧੜੱਲੇਦਾਰ ਬਿਊਰੋ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਤੇ ਐਨ.ਕੇ. ਸ਼ਰਮਾ ਦੇ ਸਵਾਲ, ਅਦਾਲਤ ਜਾਣ ਦਾ ਐਲਾਨ ਜ਼ੀਰਕਪੁਰ, 18 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਗੰਭੀਰ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਇਹ ਚੋਣਾਂ ਪਾਰਦਰਸ਼ੀ ਨਹੀਂ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਸਰਕਾਰੀ ਮਸ਼ੀਨਰੀ ਦੀ ਗਲਤ ਵਰਤੋਂ ਕਰਕੇ ਚੋਣਾਂ ਪ੍ਰਭਾਵਿਤ ਕੀਤੀਆਂ ਅਤੇ ਕਈ ਥਾਵਾਂ ‘ਤੇ ਵੋਟਾਂ ਦੀ ਗਿਣਤੀ ਦੌਰਾਨ ਗੰਭੀਰ ਬੇਨਿਯਮੀਆਂ ਸਾਹਮਣੇ ਆਈਆਂ। ਸ਼ਰਮਾ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੀਆਂ ਵੋਟਾਂ ਰੱਦ ਕੀਤੀਆਂ ਗਈਆਂ, ਜਦਕਿ ਇਤਰਾਜ਼ ਕਰਨ ‘ਤੇ ਅਧਿਕਾਰੀਆਂ ਕੋਲ ਕੋਈ ਢੁਕਵਾਂ ਜਵਾਬ ਨਹੀਂ ਸੀ। ਉਨ੍ਹਾਂ ਐਲਾਨ ਕੀਤਾ ਕਿ ਕਾਨੂੰਨੀ ਸਲਾਹ ਤੋਂ ਬਾਅਦ ਚੋਣ ਨਤੀਜਿਆਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ ਅਤੇ ਬੈਲਟ ਪੇਪਰਾਂ ਦੀ ਇੰਕ ਟੈਸਟਿੰਗ ਦੀ ਮੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਨੈਤਿਕ ਤੌਰ ‘ਤੇ ‘ਆਪ’ ਦੀ ਹਾਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਇਸਦਾ ਜਵਾਬ ਦੇਣਗੇ।


Recommended Posts