*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਚੰਡੀਗੜ੍ਹ ਮੀਟਿੰਗ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਐਲਾਨ, ਚੋਣਾਂ ਲਈ ਪਾਰਟੀ ਤਿਆਰ
December 20, 2025
-

S M Singh / Chandigarh

ਧੜੱਲੇਦਾਰ ਬਿਊਰੋ ਚੰਡੀਗੜ੍ਹ ਮੀਟਿੰਗ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਐਲਾਨ, ਚੋਣਾਂ ਲਈ ਪਾਰਟੀ ਤਿਆਰ ਚੰਡੀਗੜ੍ਹ, 20 ਦਸੰਬਰ 2025 : ਚੰਡੀਗੜ੍ਹ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਅਹਿਮ ਬੈਠਕ ਵਿੱਚ ਪਾਰਟੀ ਦੀ ਦਿਸ਼ਾ ਅਤੇ ਅਗਲੇ ਕਦਮਾਂ ‘ਤੇ ਵਿਚਾਰ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਪਾਰਟੀ ਜਲਦ ਆਪਣਾ ਵੱਖਰਾ ਚੋਣ ਨਿਸ਼ਾਨ ਲਵੇਗੀ ਅਤੇ ਜ਼ਿਲ੍ਹਾ ਪੱਧਰ ਦੀਆਂ ਸਲਾਹਕਾਰ ਕਮੇਟੀਆਂ ਸਰਗਰਮ ਕੀਤੀਆਂ ਜਾਣਗੀਆਂ, ਤਾਂ ਜੋ ਆਉਣ ਵਾਲੀਆਂ ਚੋਣਾਂ ਪੂਰੀ ਤਾਕਤ ਨਾਲ ਲੜੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਵਿੱਚ ਪਾਰਟੀ ਨੂੰ ਕਰੀਬ 50 ਸੀਟਾਂ ‘ਤੇ ਸਫਲਤਾ ਮਿਲੀ ਹੈ ਅਤੇ ਜਿੱਥੇ ਜਿੱਤ ਨਹੀਂ ਹੋਈ, ਉੱਥੇ ਕਾਰਨਾਂ ਦੀ ਸਮੀਖਿਆ ਕੀਤੀ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਜ਼ੋਰ ਦਿੱਤਾ ਕਿ ਪਾਰਟੀ ਦਾ ਧਿਆਨ ਪੰਜਾਬ ਦੇ ਅਸਲੀ ਮੁੱਦਿਆਂ ‘ਤੇ ਰਹੇਗਾ ਅਤੇ ਪਿੰਡ ਤੋਂ ਬਲਾਕ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਕੇ ਲੋਕਾਂ ਨੂੰ ਇੱਕ ਮਜ਼ਬੂਤ ਖੇਤਰੀ ਵਿਕਲਪ ਦਿੱਤਾ ਜਾਵੇਗਾ।


Recommended Posts