*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਵੀਬੀਜੀ ਰਾਮ ਜੀ ਸਕੀਮ ਗਰੀਬ ਵਿਰੋਧੀ, ਕਾਨੂੰਨ ਤੁਰੰਤ ਵਾਪਸ ਲਿਆ ਜਾਵੇ: ਸੁਖਬੀਰ ਬਾਦਲ
December 22, 2025
-

Rajni / Amritsar

ਧੜੱਲੇਦਾਰ ਬਿਊਰੋ ਵੀਬੀਜੀ ਰਾਮ ਜੀ ਸਕੀਮ ਗਰੀਬ ਵਿਰੋਧੀ, ਕਾਨੂੰਨ ਤੁਰੰਤ ਵਾਪਸ ਲਿਆ ਜਾਵੇ: ਸੁਖਬੀਰ ਬਾਦਲ ਅੰਮ੍ਰਿਤਸਰ, 22 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਰੇਗਾ ਦੀ ਥਾਂ ਲਿਆਂਦੀ ਗਈ ਵੀ ਬੀ ਜੀ ਰਾਮ ਜੀ ਸਕੀਮ ਨੂੰ ਗਰੀਬ ਵਿਰੋਧੀ ਕਰਾਰ ਦਿੰਦਿਆਂ ਇਸਦਾ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਮ ਬਦਲਣ ਨਾਲ ਹੀ ਨਹੀਂ, ਸਕੀਮ ਦੀ ਬਣਤਰ ਬਦਲ ਕੇ ਕੇਂਦਰ ਨੇ 40 ਫੀਸਦੀ ਵਿੱਤੀ ਬੋਝ ਰਾਜਾਂ ‘ਤੇ ਪਾ ਦਿੱਤਾ ਹੈ, ਜੋ ਪੰਜਾਬ ਵਰਗੇ ਵਿੱਤੀ ਤੰਗੀ ਵਾਲੇ ਰਾਜਾਂ ਲਈ ਮੁਸ਼ਕਿਲ ਬਣੇਗਾ। ਬਾਦਲ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਨਾਮ ਨਾਲ ਜੁੜੀ ਸਕੀਮ ਨੂੰ ਸਿਆਸੀ ਕਾਰਨਾਂ ਕਰਕੇ ਬਦਲਣਾ ਗਲਤ ਹੈ ਅਤੇ ਇਸ ਨਾਲ ਗਰੀਬਾਂ ਦੇ ਕੰਮ ਦੇ ਦਿਨ ਵੀ ਘਟਣਗੇ। ਉਨ੍ਹਾਂ ਆਪ ਸਰਕਾਰ ‘ਤੇ ਵਿੱਤੀ ਕੁਪ੍ਰਬੰਧ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹਜ਼ਾਰਾਂ ਕਰੋੜ ਇਸ਼ਤਿਹਾਰਾਂ ‘ਤੇ ਖਰਚ ਕਰਨ ਕਾਰਨ ਰਾਜ ਕੇਂਦਰੀ ਸਕੀਮਾਂ ਵਿੱਚ ਆਪਣਾ ਹਿੱਸਾ ਨਹੀਂ ਪਾ ਸਕਦਾ। ਬਾਦਲ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋ ਕੇ ਇਸ ਸਕੀਮ ਖ਼ਿਲਾਫ਼ ਆਵਾਜ਼ ਚੁੱਕਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਥਾਨਕ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਵੱਡੀ ਗਿਣਤੀ ਵਿੱਚ ਰੱਦ ਹੋਣ ਅਤੇ ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਰੋਕਣ ਦੇ ਮਾਮਲੇ ‘ਤੇ ਵੀ ਚਿੰਤਾ ਜਤਾਈ।


Recommended Posts