Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ   
ਛੋਟੇ ਸਾਹਿਬਜ਼ਾਦਿਆਂ ਦੇ ਮਾਮਲੇ ‘ਚ ਰਾਜਨੀਤੀ ਕਰਨ ਦਾ ਦੋਸ਼, ਜੀ.ਕੇ. ਦਾ ਵੱਡਾ ਬਿਆਨ
December 23, 2025
-

S M Singh / Chandigarh

ਧੜੱਲੇਦਾਰ ਬਿਊਰੋ ਛੋਟੇ ਸਾਹਿਬਜ਼ਾਦਿਆਂ ਦੇ ਮਾਮਲੇ ‘ਚ ਰਾਜਨੀਤੀ ਕਰਨ ਦਾ ਦੋਸ਼, ਜੀ.ਕੇ. ਦਾ ਵੱਡਾ ਬਿਆਨ ਚੰਡੀਗੜ੍ਹ, 23 ਦਸੰਬਰ 2025 : ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਭਾਜਪਾ ਆਗੂ ਪ੍ਰਿਤਪਾਲ ਸਿੰਘ ਬਲੀਆਵਾਲਾ ਵੱਲੋਂ ਦਿੱਤਾ ਗਿਆ ਬਿਆਨ ਬਿਲਕੁਲ ਬੇਬੁਨਿਆਦ ਹੈ। ਉਨ੍ਹਾਂ ਸਾਫ਼ ਕੀਤਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਸੈਮੀਨਾਰ ਜਾਂ ਪ੍ਰੈੱਸ ਨੋਟ ਵਿੱਚ ਕਦੇ ਵੀ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਜੁੜੇ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਨਾਮ ਦੇਣ ਦੀ ਮੰਗ ਨਹੀਂ ਕੀਤੀ ਗਈ। ਜੀ.ਕੇ. ਨੇ ਦਾਅਵਾ ਕੀਤਾ ਕਿ ਇਸ ਦੀ ਪੁਸ਼ਟੀ ਲਈ ਸੈਮੀਨਾਰ ਦੀ ਵੀਡੀਓ ਵੀ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਇਹ ਮਸਲਾ ਰਾਜਨੀਤਿਕ ਲਾਭ ਲਈ ਉਛਾਲਿਆ ਜਾ ਰਿਹਾ ਹੈ ਅਤੇ ਸਿੱਖ ਭਾਵਨਾਵਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਇਸ ਝੂਠੇ ਬਿਆਨ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਵੀ ਇਸ ਮਾਮਲੇ ‘ਚ ਗਲਤ ਜਾਣਕਾਰੀ ਫੈਲਾ ਰਹੇ ਹਨ, ਉਹ ਸਿੱਖ ਪੰਥ ਨਾਲ ਅਨਿਆਂ ਕਰ ਰਹੇ ਹਨ।


Recommended Posts