*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਾਂਗਰਸ ਤੇ ਅਕਾਲੀ ਦਲ ਨੂੰ ਨੁਕਸਾਨ
December 26, 2025
-

Rajni / Bathinda

ਧੜੱਲੇਦਾਰ ਬਿਊਰੋ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਾਂਗਰਸ ਤੇ ਅਕਾਲੀ ਦਲ ਨੂੰ ਨੁਕਸਾਨ ਬਠਿੰਡਾ, 26 ਦਸੰਬਰ 2025 : ਨਗਰ ਨਿਗਮ ਬਠਿੰਡਾ ਦੀਆਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਕੀਤੀ ਗਈ ਨਵੀਂ ਵਾਰਡ ਹੱਦਬੰਦੀ ਨੇ ਸਿਆਸੀ ਮੈਦਾਨ ਦਾ ਗਣਿਤ ਬਦਲ ਕੇ ਰੱਖ ਦਿੱਤਾ ਹੈ। ਇਸ ਵਾਰ ਸਭ ਤੋਂ ਵੱਡਾ ਨੁਕਸਾਨ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਇਆ ਹੈ, ਕਿਉਂਕਿ ਉਨ੍ਹਾਂ ਦੇ ਮਜ਼ਬੂਤ ਮੰਨੇ ਜਾਂਦੇ ਇਲਾਕਿਆਂ ਵਿੱਚ ਵੱਡੀ ਕੱਟ-ਛਾਂਟ ਕੀਤੀ ਗਈ। ਕਈ ਵਾਰਡਾਂ ਦੇ ਹਿੱਸੇ ਤੋੜ ਕੇ ਹੋਰ ਵਾਰਡਾਂ ਵਿੱਚ ਜੋੜੇ ਗਏ ਹਨ, ਜਿਸ ਨਾਲ ਪੁਰਾਣਾ ਵੋਟ ਬੈਂਕ ਟੁੱਟਦਾ ਨਜ਼ਰ ਆ ਰਿਹਾ ਹੈ। ਸਿਆਸੀ ਹਲਕਿਆਂ ਦਾ ਮੰਨਣਾ ਹੈ ਕਿ ਇਹ ਸਾਰਾ ਪ੍ਰਕਿਰਿਆ ਵੋਟਾਂ ਦੇ ਸੰਤੁਲਨ ਨੂੰ ਪ੍ਰਭਾਵਿਤ ਕਰਨ ਵਾਲੀ ਹੈ। ਨਵੀਂ ਹੱਦਬੰਦੀ ਕਾਰਨ ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ ਅਤੇ ਸਾਬਕਾ ਡਿਪਟੀ ਮੇਅਰ ਹਰਮਿੰਦਰ ਸਿੰਘ ਵਰਗੇ ਨੇਤਾਵਾਂ ਦੇ ਵਾਰਡ ਨਾ ਸਿਰਫ਼ ਰਾਖਵੇਂ ਕਰ ਦਿੱਤੇ ਗਏ ਹਨ, ਸਗੋਂ ਉਨ੍ਹਾਂ ਦੇ ਪ੍ਰਭਾਵ ਵਾਲੇ ਇਲਾਕੇ ਵੀ ਹੋਰ ਵਾਰਡਾਂ ਵਿੱਚ ਭੇਜੇ ਗਏ ਹਨ। ਇਸੇ ਤਰ੍ਹਾਂ ਹੋਰ ਕਈ ਮੌਜੂਦਾ ਅਤੇ ਸਾਬਕਾ ਅਹੁਦੇਦਾਰਾਂ ਦੇ ਵਾਰਡਾਂ ਵਿੱਚ ਵੀ ਵੱਡੇ ਬਦਲਾਅ ਕੀਤੇ ਗਏ ਹਨ। ਹਾਲਾਂਕਿ ਇਤਰਾਜ਼ ਦਰਜ ਕਰਨ ਲਈ 29 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ, ਪਰ ਪਿਛਲੇ ਤਜਰਬਿਆਂ ਦੇ ਮੱਦੇਨਜ਼ਰ ਇਨ੍ਹਾਂ ‘ਤੇ ਕਾਰਵਾਈ ਦੀ ਉਮੀਦ ਘੱਟ ਹੀ ਦਿਖਾਈ ਦੇ ਰਹੀ ਹੈ।


Recommended Posts