*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਮਹਿਲਾ ਆਗੂ ਅਮਰਜੀਤ ਕੌਰ 'ਆਪ' ‘ਚ ਸ਼ਾਮਲ
December 27, 2025
-

Rajni / Bathinda

ਧੜੱਲੇਦਾਰ ਬਿਊਰੋ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਮਹਿਲਾ ਆਗੂ ਅਮਰਜੀਤ ਕੌਰ 'ਆਪ' ‘ਚ ਸ਼ਾਮਲ ਬਠਿੰਡਾ, 27 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਮਹਿਲਾ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਵਾਰਡ ਨੰਬਰ 45 ਦੀ ਪ੍ਰਧਾਨ ਮੈਡਮ ਅਮਰਜੀਤ ਕੌਰ ਨੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਦਾ ਦਾਮਨ ਫੜ ਲਿਆ। ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਤਜਰਬਾ ਅਤੇ ਲੋਕਾਂ ਨਾਲ ਮਜ਼ਬੂਤ ਜੋੜ ਆਪ ਲਈ ਲਾਭਦਾਇਕ ਰਹੇਗਾ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਆਪ ਵਿੱਚ ਸ਼ਾਮਲ ਹੋਏ। ਮੈਡਮ ਅਮਰਜੀਤ ਕੌਰ ਨੇ ਕਿਹਾ ਕਿ ਲਗਭਗ 20 ਸਾਲਾਂ ਦੀ ਸਿਆਸੀ ਸੇਵਾ ਤੋਂ ਬਾਅਦ ਉਹ ਬਠਿੰਡਾ ਵਿੱਚ ਹੋ ਰਹੇ ਵਿਕਾਸ ਕਾਰਜਾਂ, ਸਫਾਈ ਪ੍ਰਬੰਧ ਅਤੇ ਜਨਤਾ ਨਾਲ ਜੁੜੇ ਮੁੱਦਿਆਂ ਦੇ ਤੁਰੰਤ ਹੱਲ ਤੋਂ ਪ੍ਰਭਾਵਿਤ ਹੋ ਕੇ ਆਪ ਨਾਲ ਜੁੜੀ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ-ਹਿਤੈਸ਼ੀ ਨੀਤੀਆਂ ਨੇ ਉਨ੍ਹਾਂ ਨੂੰ ਤਬਦੀਲੀ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਹੈ।


Recommended Posts