*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਧਾਮੀ ਦਾ Cm ਮਾਨ ਨੂੰ ਜਵਾਬ, ਬਿਆਨ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼
December 30, 2025
-Cm-

S M Singh / Amritsar

Reporter..S M Singh ਧਾਮੀ ਦਾ CM ਮਾਨ ਨੂੰ ਜਵਾਬ, ਬਿਆਨ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ ਅੰਮ੍ਰਿਤਸਰ, 30 ਦਸੰਬਰ 2025 : ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਦਾ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਐਸ.ਜੀ.ਪੀ.ਸੀ. ਦੇ ਪ੍ਰਧਾਨ ਹੋਣ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨਾਲ ਵੀ ਜੁੜੇ ਹੋਏ ਹਨ ਅਤੇ ਇਸ ਵਿੱਚ ਕੋਈ ਲੁਕਾਉ ਨਹੀਂ। ਧਾਮੀ ਨੇ ਦੋਸ਼ ਲਾਇਆ ਕਿ ਜਾਣਬੁੱਝ ਕੇ ਬਿਆਨ ਦੇ ਟੁਕੜੇ ਕਰਕੇ ਵਿਵਾਦ ਖੜਾ ਕੀਤਾ ਜਾ ਰਿਹਾ ਹੈ। ਪ੍ਰਬੰਧਕੀ ਮਸਲਿਆਂ ‘ਤੇ ਗੱਲ ਕਰਦਿਆਂ ਧਾਮੀ ਨੇ ਕਿਹਾ ਕਿ ਗਲਤੀਆਂ ਹਰ ਥਾਂ ਹੋ ਸਕਦੀਆਂ ਹਨ, ਅਹਿਮ ਗੱਲ ਇਹ ਹੈ ਕਿ ਉਨ੍ਹਾਂ ਨੂੰ ਠੀਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ ਅਤੇ ਹਾਲੀਆ ਮਾਮਲਿਆਂ ਵਿੱਚ 16 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਪ੍ਰਬੰਧਨ ਸੁਧਾਰ ਲਈ ਕਦਮ ਚੁੱਕੇ ਜਾ ਰਹੇ ਹਨ।

Cm


Recommended Posts