ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਦਲਿਤ ਮੁੱਦੇ ‘ਤੇ ਚੀਮਾ ਦੇ ਕਾਂਗਰਸ ‘ਤੇ ਤਿੱਖੇ ਹਮਲੇ, ਸਦਨ ‘ਚ ਹੰਗਾਮਾ
December 30, 2025
-

Rajni / Chandigarh

Reporter..Rajni ਦਲਿਤ ਮੁੱਦੇ ‘ਤੇ ਚੀਮਾ ਦੇ ਕਾਂਗਰਸ ‘ਤੇ ਤਿੱਖੇ ਹਮਲੇ, ਸਦਨ ‘ਚ ਹੰਗਾਮਾ ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਰੋਧੀ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਤਕਰਾਰ ਦੇਖਣ ਨੂੰ ਮਿਲੀ। ਮਨਰੇਗਾ ਅਤੇ ਦਲਿਤ ਮੁੱਦਿਆਂ ‘ਤੇ ਬੋਲਦਿਆਂ ਚੀਮਾ ਨੇ ਕਾਂਗਰਸ ‘ਤੇ ਦਲਿਤ ਵਿਰੋਧੀ ਹੋਣ ਦੇ ਦੋਸ਼ ਲਗਾਏ ਅਤੇ ਕਿਹਾ ਕਿ ਇਹ ਪਾਰਟੀ ਸੂਬੇ ਦੀ ਵੱਡੀ ਦਲਿਤ ਅਬਾਦੀ ਦੇ ਹੱਕਾਂ ਨਾਲ ਖੇਡ ਰਹੀ ਹੈ। ਉਨ੍ਹਾਂ ਕਾਂਗਰਸੀ ਆਗੂਆਂ ਦੀ ਭਾਸ਼ਾ ਨੂੰ ਅਪਮਾਨਜਨਕ ਦੱਸਦੇ ਹੋਏ ਸਖ਼ਤ ਟਿੱਪਣੀ ਕੀਤੀ। ਸਦਨ ਦਾ ਮਾਹੌਲ ਹੋਰ ਗਰਮ ਉਸ ਸਮੇਂ ਹੋ ਗਿਆ ਜਦੋਂ ਡਾ. ਸੁਖਵਿੰਦਰ ਸੁੱਖੀ ਦੀ ਪਾਰਟੀ ਸਥਿਤੀ ‘ਤੇ ਬਹਿਸ ਛਿੜੀ। ਬਾਜਵਾ ਵੱਲੋਂ ਸਵਾਲ ਚੁੱਕੇ ਜਾਣ ‘ਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਡਾ. ਸੁੱਖੀ ਦੀ ਸਥਿਤੀ ਵੀ ਓਹੀ ਹੈ ਜੋ ਕਾਂਗਰਸ ਵਿੱਚ ਸੰਦੀਪ ਜਾਖੜ ਦੀ ਹੈ। ਭਾਰੀ ਹੰਗਾਮੇ ਅਤੇ ਨਾਅਰੇਬਾਜ਼ੀ ਦੇ ਬਾਵਜੂਦ ਸਪੀਕਰ ਨੇ ਡਾ. ਸੁੱਖੀ ਨੂੰ ਬੋਲਣ ਦੀ ਮਨਜ਼ੂਰੀ ਦਿੱਤੀ, ਜਿਸ ‘ਤੇ ਕਾਂਗਰਸੀ ਵਿਧਾਇਕਾਂ ਨੇ ਵਿਰੋਧ ਜਤਾਇਆ।


Recommended Posts