ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਦਲਿਤਾਂ ਤੇ ਮਹਿਲਾਵਾਂ ਨੂੰ ਨੁਕਸਾਨ ਪਹੁੰਚਾਏਗਾ ਨਵਾਂ ਕਾਨੂੰਨ: ਧਾਲੀਵਾਲ
December 31, 2025
-

Rajni / Chandigarh

ਧੜੱਲੇਦਾਰ ਬਿਊਰੋ ਦਲਿਤਾਂ ਤੇ ਮਹਿਲਾਵਾਂ ਨੂੰ ਨੁਕਸਾਨ ਪਹੁੰਚਾਏਗਾ ਨਵਾਂ ਕਾਨੂੰਨ: ਧਾਲੀਵਾਲ ਚੰਡੀਗੜ੍ਹ, 31 ਦਸੰਬਰ 2025 : ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਨਵੇਂ ਜੀ-ਰਾਮ-ਜੀ ਬਿੱਲ ਰਾਹੀਂ ਗਰੀਬਾਂ, ਦਲਿਤਾਂ ਅਤੇ ਮਨਰੇਗਾ ਨਾਲ ਜੁੜੀਆਂ ਮਹਿਲਾਵਾਂ ਦੇ ਹੱਕਾਂ ‘ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਧਾਰਾਂ ਦੇ ਨਾਂ ‘ਤੇ ਲਿਆਂਦਾ ਗਿਆ ਇਹ ਬਿੱਲ ਕਰੋੜਾਂ ਮਜ਼ਦੂਰ ਪਰਿਵਾਰਾਂ ਦੀ ਰੋਜ਼ੀ-ਰੋਟੀ ਖਤਰੇ ਵਿੱਚ ਪਾ ਰਿਹਾ ਹੈ ਅਤੇ ‘ਆਪ’ ਇਸਦਾ ਹਰ ਪੱਧਰ ‘ਤੇ ਵਿਰੋਧ ਕਰੇਗੀ। ਧਾਲੀਵਾਲ ਨੇ ਅਕਾਲੀ ਦਲ ਦੀ ਵਿਧਾਨ ਸਭਾ ਤੋਂ ਗੈਰਹਾਜ਼ਰੀ ‘ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਇਹ ਭਾਜਪਾ ਨਾਲ ਉਨ੍ਹਾਂ ਦੀ ਅੰਦਰੂਨੀ ਸਾਂਝ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮਨਰੇਗਾ ਨੂੰ ਕਮਜ਼ੋਰ ਕਰਨ ਨਾਲ ਸਭ ਤੋਂ ਵੱਡਾ ਨੁਕਸਾਨ ਔਰਤਾਂ ਅਤੇ ਦਲਿਤ ਵਰਗਾਂ ਨੂੰ ਹੋਵੇਗਾ। ‘ਆਪ’ ਨੇ ਸਪਸ਼ਟ ਕੀਤਾ ਕਿ ਇਸ ਗਰੀਬ ਵਿਰੋਧੀ ਨੀਤੀ ਖਿਲਾਫ ਲੋੜ ਪਈ ਤਾਂ ਸੜਕਾਂ ‘ਤੇ ਵੀ ਸੰਘਰਸ਼ ਕੀਤਾ ਜਾਵੇਗਾ।


Recommended Posts